ਪੰਜਾਬ ਵਿਧਾਨ ਸਭਾ ਵਿਖੇ CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਵਿਚ ਕਈ ਅਹਿਮ ਤੇ ਇਤਿਹਾਸਕ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਜਿਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ‘ਦ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ’ ਪਾਲਿਸੀ ਨੂੰ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ। ਇਸ ਪਾਲਿਸੀ ਤਹਿਤ 3 ਯੂਨੀਵਰਸਿਟੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪਹਿਲੀ ਯੂਨੀਵਰਸਿਟੀ ਹੁਸ਼ਿਆਰਪੁਰ ਤੇ 2 ਯੂਨੀਵਰਸਿਟੀਆਂ ਪਟਿਆਲਾ ‘ਚ ਬਣਾਈਆਂ ਜਾਣਗੀਆਂ । ਇਹ ਯੂਨੀਵਰਸਿਟੀ ਪਟਿਆਲਾ ਦੇ ਪਿੰਡ ਫਤਿਹਪੁਰ ਵਿਖੇ ਸਥਾਪਤ ਕੀਤੀ ਜਾਵੇਗੀ। ਵਿਸ਼ਵ ਪ੍ਰਸਿੱਧ ਸਿੱਖਿਆ ਬ੍ਰਾਂਡ ਫਿਜ਼ੀਕਸ ਵਾਲਾ ਵੱਲੋਂ ਪਟਿਆਲਾ ਦੇ ਪਿੰਡ ਆਨੰਦਪੁਰ ਕੇਸ਼ਵ ਵਿਖੇ ਡਿਜੀਟਲ ਯੂਨੀਵਰਸਿਟੀ ਖੋਲ੍ਹੀ ਜਾਵੇਗੀ। ਹੁਸ਼ਿਆਰਪੁਰ ‘ਚ Cloud ਯੂਨੀਵਰਸਿਟੀ ਬਣਾਵਾਂਗੇ। ਯੂਨੀਵਰਸਿਟੀ ‘ਚ ਡਿਜੀਟਲ ਤਰੀਕਿਆਂ ਨਾਲ ਪੜ੍ਹਾਈ ਹੋਵੇਗੀ।
ਇਸ ਤੋਂ ਇਲਾਵਾ ਮਾਨ ਸਰਕਾਰ ਆਊਟਸੋਰਸਿੰਗ ‘ਤੇ ਕੰਮ ਕਰਦੇ ਕਾਮਿਆਂ ਨੂੰ ਸਿੱਧੇ ਤੌਰ ‘ਤੇ ਸਰਕਾਰ ਦੇ ਅਧੀਨ ਕੰਟਰੈਕਟ ‘ਤੇ ਲਿਆਉਣ ਲਈ ਇੱਕ ਵਿਸ਼ੇਸ਼ ਮਨੀ ਬਿੱਲ ਲੈ ਕੇ ਆ ਰਹੀ ਹੈ। ਮਨੀ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਪਹਿਲਾਂ ਰਾਜਪਾਲ ਦੀ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਪ੍ਰਵਾਨਗੀ ਮਿਲਦਿਆਂ ਹੀ ਇਸ ਨੂੰ ਵਿਧਾਨ ਸਭਾ ਵਿਚ ਪਾਸ ਕਰਵਾਇਆ ਜਾਵੇਗਾ।
ਮੰਤਰੀ ਚੀਮਾ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿਚ ਫੀਸਾਂ ਦੇ ਵਾਧੇ ਨੂੰ ਰੋਕਣ ਲਈ ਲਿਆਂਦੇ ਗਏ ਆਰਡੀਨੈਂਸ ਨੂੰ ਬਿਲ ਵਿਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਵਿਧਾਨ ਸਭਾ ਵਿਚ ਪਾਸ ਹੋਣ ਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਕਾਨੂੰਨ ਬਣ ਜਾਵੇਗਾ ਜਿਸ ਤੋਂ ਬਾਅਦ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵਧ ਫੀਸ ਨਹੀਂ ਵਧਾ ਸਕਣਗੇ ਤੇ ਜੇਕਰ ਕੋਈ ਸਕੂਲ 5 ਫੀਸਦੀ ਤੋਂ ਵੱਧ ਫੀਸ ਵਧਾਉਣਾ ਚਾਹੁੰਦਾ ਹੈ, ਤਾਂ ਉਸ ਲਈ ਰੈਗੂਲੇਟਰੀ ਬਾਡੀ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ’ਚ ਰੁਜ਼ਗਾਰ ਤੇ ਉਦਯੋਗਿਕ ਨਿਵੇਸ਼ ਬਾਰੇ ਧੰਨਵਾਦੀ ਮਤਾ ਪਾਸ, ਕਾਰਵਾਈ ਕੱਲ੍ਹ ਤੱਕ ਲਈ ਹੋਈ ਮੁਲਤਵੀ
ਕੈਬਨਿਟ ਵਿਚ ‘ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤਹਿਤ ਜੇਕਰ ਕੋਈ ਵਿਅਕਤੀ ਇਕ ਰੁੱਖ ਕੱਟੇਗਾ ਤਾਂ ਉਸ ਨੂੰ 10 ਨਵੇਂ ਰੁੱਖ ਲਗਾਉਣੇ ਪੈਣਗੇ ਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ 10,000 ਰੁਪਏ ਪ੍ਰਤੀ ਰੁੱਖ ਜੁਰਮਾਨਾ ਹੋਵੇਗਾ। ਦੂਜੀ ਵਾਰ ਉਲੰਘਣਾ ਕਰਨ ‘ਤੇ 35000 ਰੁਪਏ ਜੁਰਮਾਨਾ ਹੋਵੇਗਾ ਤੇ ਤੀਜੀ ਵਾਰ ਇਹ ਜੁਰਮਾਨਾ 50,000 ਕਰ ਦਿੱਤਾ ਜਾਵੇਗਾ। ਪੰਜਾਬ ਲੋਕ ਨਿਰਮਾਣ ਵਿਭਾਗ (PWD) ਵਿੱਚ ਸਿਵਲ ਅਸਾਮੀਆਂ ‘ਤੇ ਸਿੱਧੇ ਤੌਰ ‘ਤੇ ਨਵੀਂ ਭਰਤੀ ਕਰਨ ਨੂੰ ਕੈਬਨਿਟ ਨੇ ਹਰੀ ਝੰਡੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








