ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ IGI ਹਵਾਈ ਅੱਡੇ ‘ਤੇ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸਿਕਓਰਿਟੀ ਸਟਾਫ਼ ਨੂੰ ਏਅਰਪੋਰਟ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਦਿੱਤੀ। ਇਸ ਦੇ ਬਾਅਦ ਹਵਾਈ ਅੱਡੇ ‘ਤੇ ਹੜਕੰਪ ਮਚ ਗਿਆ।

Delhi airport security gets
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਏਅਰਪੋਰਟ ਨੂੰ ਉਡਾਉਣ ਦੀ ਧ.ਮਕੀ ਦੇਣ ਦੇ ਇਲਜ਼ਾਮਾਂ ਵਿੱਚ ਦੋਵੇਂ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਅੱਗੇ ਦੱਸਿਆ ਕਿ ਦੋਹਾਂ ਦੇ ਖਿਲਾਫ਼ ਏਅਰਪੋਰਟ ਪੁਲਿਸ ਸਟੇਸ਼ਨ ਵਿੱਚ ਧਾਰਾ 182/505(1) ਬੀ ਏ ਤਹਿਤ ਐੱਫਆਈਆਰ ਦਰਜ ਕੀਤੀ ਗਈ। ਹਾਲਾਂਕਿ, ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ ‘ਤੇ ਹੋ ਗਈ ਹੈ।
ਇਹ ਵੀ ਪੜ੍ਹੋ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ! ਅਦਾਕਾਰ ਸੰਜੇ ਦੱਤ ਦੀ ਸਿਆਸਤ ‘ਚ ਹੋ ਸਕਦੀ ਐਂਟਰੀ
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲੀ ਹੈ। ਅਜਿਹੀਆਂ ਧ.ਮਕੀਆਂ ਪਹਿਲਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਵਿੱਚ ਤਾਜ਼ਾ ਮਾਮਲਾ ਫਰਵਰੀ ਦਾ ਹੈ, ਜਦੋਂ ਕੋਲਕਾਤਾ ਜਾਣ ਵਾਲੀ ਫਲਾਈਟ ਵਿੱਚ ਬੰ.ਬ ਹੋਣ ਦੀ ਸੂਚਨਾ ਮਿਲੀ ਸੀ। 27 ਫਰਵਰੀ ਨੂੰ ਤੜਕੇ ਹਵਾਈ ਅੱਡੇ ‘ਤੇ ਫੋਨ ਆਇਆ ਕਿ ਕੋਲਕਾਤਾ ਜਾਣ ਵਾਲੀ ਫਲਾਈਟ ਵਿੱਚ ਬੰ.ਬ ਰੱਖਿਆ ਗਿਆ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਫੌਰੀ ਤੌਰ ‘ਤੇ ਹਵਾਈ ਅੱਡੇ ਸਮੇਤ ਜਹਾਜ਼ ਦੀ ਜਾਂਚ ਕੀਤੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।
ਵੀਡੀਓ ਲਈ ਕਲਿੱਕ ਕਰੋ -:








