ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਚੋਂ ਤਿੰਨ ਦੀ ਗ੍ਰਿਫ਼ਤਾਰੀ ਪੰਜਾਬ ਅਤੇ ਇੱਕ ਵਿਅਕਤੀ ਦੀ ਦਿੱਲੀ ਤੋਂ ਗ੍ਰਿਫ਼ਤਾਰੀ ਹੋਈ ਹੈ। ਇਹ ਮੁਲਜ਼ਮ ਪਾਕਿਸਤਾਨ ਸਥਿਤ ਆਈਐਸਆਈ ਹੈਂਡਲਰ ਦੇ ਨਿਰਦੇਸ਼ਾਂ ‘ਤੇ ਰਾਸ਼ਟਰੀ ਰਾਜਧਾਨੀ ਵਿੱਚ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਸਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ੁਭਦੀਪ ਸਿੰਘ (23), ਗੁਰਜੰਟ ਸਿੰਘ (22), ਸਾਜਨ ਸਿੰਘ (28) ਅਤੇ ਗਗਨਪ੍ਰੀਤ (24) ਵਜੋਂ ਹੋਈ ਹੈ। ਤਿੰਨ ਪੰਜਾਬ ਤੋਂ ਹਨ ਅਤੇ ਇੱਕ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਤੋਂ ਦੋ ਵਿਦੇਸ਼ੀ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਵਿਦੇਸ਼ੀ ਫੋਨ ਨੰਬਰਾਂ ਦੀ ਵਰਤੋਂ ਕਰਕੇ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਤਾਂ ਜੋ ਉਹ ਗ੍ਰਿਫ਼ਤਾਰੀ ਤੋਂ ਬੱਚ ਸਕਣ।
ਇਹ ਵੀ ਪੜ੍ਹੋ : ਖੰਨਾ ਦੇ ਹੋਟਲ ‘ਚੋਂ ਨੌਜਵਾਨ ਤੇ ਮਹਿਲਾ ਦੀ ਦੇ/ਹ ਹੋਈ ਬਰਾਮਦ: ਸਿਰ ‘ਤੇ ਸੀ ਗੋ.ਲੀ/ਆਂ ਦੇ ਨਿਸ਼ਾਨ, ਪੁਲਿਸ ਕਰ ਰਹੀ ਜਾਂਚ
ਉਨ੍ਹਾਂ ਨੂੰ ਕਥਿਤ ਤੌਰ ‘ਤੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਮਿਲੇ ਸਨ। ਮੁਲਜ਼ਮਾਂ ਵਿੱਚੋਂ ਇੱਕ, ਗਗਨਪ੍ਰੀਤ, ਨੇ ਦਿੱਲੀ ਵਿੱਚ ਪੁਲਿਸ ਥਾਣਿਆਂ ਅਤੇ ਧਾਰਮਿਕ ਸਥਾਨਾਂ ਦੀ ਜਾਸੂਸੀ ਕੀਤੀ ਸੀ ਅਤੇ ਉਸਨੂੰ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਭਾਰਤੀ ਨਿਆਏ ਸੰਹਿਤਾ (BNS) ਅਤੇ ਅਸਲਾ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਪੈਸ਼ਲ ਸੈੱਲ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ







