ਸਿੱਖ ਵਿਰਾਸਤ, ਧਾਰਮਿਕ ਸੰਸਥਾਵਾਂ ਤੇ ਵਿਦੇਸ਼ਾਂ ਵਿਚ ਰਹਿ ਰਹੇ ਸਿੱਖ ਭਾਈਚਾਰੇ ਦੇ ਨਾਲ ਪੰਜਾਬ ਦੇ ਅਧਿਆਤਮਕ ਤੇ ਸੰਸਕ੍ਰਿਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉੁਦੇਸ਼ ਨਾਲ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਚ ਇਕ ਮਹੱਤਵਪੂਰਨ ਬੈਠਕ ਹੋਈ। ਮਲੇਸ਼ੀਆ ਦੇ ਪੇਨਾਂਗ ਦੇ ਉਪ ਮੁੱਖ ਮੰਤਰੀ-II ਵਾਈ.ਬੀ. ਜਗਦੀਪ ਸਿੰਘ ਦਿਓ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਮਲੇਸ਼ੀਆਈ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਉੱਚ ਪੱਧਰੀ ਬੈਠਕ ਦੌਰਾਨ ਸਿੱਖ ਭਾਈਚਾਰੇ ਨਾਲ ਜੁੜੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਵਿਸ਼ਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਉਪ ਮੁੱਖ ਮੰਤਰੀ ਜਗਦੀਪ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਪ੍ਰਤੀ ਆਪਣੀ ਅਟੁੱਟ ਸ਼ਰਧਾ ਤੇ ਸਨਮਾਨ ਪ੍ਰਗਟ ਕੀਤਾ। ਉਨ੍ਹਾਂ ਨੇ ਸਿੱਖ ਧਰਮ ਤੇ ਉਸ ਦੇ ਮਹਾਨ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਪ੍ਰਸਾਰ ਲਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀਆਂ ਜਾ ਰਹੀਆਂ ਕੋਸਿਸ਼ਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁਗ ਵਿਚ ਨੌਜਵਾਨ ਪੀੜ੍ਹੀ ਤੇ ਵਿਸ਼ੇਸ਼ ਤੌਰ ਤੋਂ ਵਿਦੇਸ਼ਾਂ ਵਿਚ ਰਹਿ ਰਹੇ ਪ੍ਰਵਾਸੀ ਸਿੱਖਾਂ ਨੂੰ ਆਪਣੀ ਧਾਰਮਿਕ ਵਿਰਾਸਤ ਤੇ ਇਤਿਹਾਸ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ : ‘ਪੰਜਾਬ ਨੂੰ ਰੰਗਲਾ ਬਣਾਉਣਾ ਹੈ, ਲੰਡਨ, ਕੈਲੀਫੋਰਨੀਆ, ਪੈਰਿਸ ਨਹੀਂ ਬਣਾਉਣਾ’ : CM ਮਾਨ
ਇਸ ਮੁਲਾਕਾਤ ਦਾ ਮੁੱਖ ਆਕਰਸ਼ਣ ਪੇਨਾਂਗ ਵਿਚ ਸਥਿਤ ਇਤਿਹਾਸਕ ‘ਬੜਾ ਗੁਰਦੁਆਰਾ ਸਾਹਿਬ’ ਦੀ ਮੁਰੰਮਤ ਦਾ ਕੰਮ ਰਿਹਾ। ਇਹ ਗੁਰਦੁਆਰਾ ਸਾਹਿਬ ਦੱਖਣ-ਪੂਰਬ ਏਸ਼ੀਆ ਦੇ ਸਭ ਤੋਂ ਪੁਰਾਣੇ ਤੇ ਇਤਿਹਾਸਕ ਸਿੱਖ ਥਾਵਾਂ ਵਿਚੋਂ ਇਕ ਮੰਨਿਆ ਜਾਂਦਾ ਹੈ। ਉਪ ਮੁੱਖ ਮੰਤਰੀ ਨੇ ਇਸ ਦੀ ਮੁਰੰਮਤ ਦਾ ਕੰਮ ਪੂਰਾ ਹੋਣ ਦੀ ਖੁਸ਼ੀ ਸਾਂਝਾ ਕਰਦੇ ਹੋਏ ਇਸ ਦੇ ਉਦਘਾਟਨੀ ਸਮਾਰੋਹ ਵਿਚ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੱਦਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








