29 ਮਈ ਨੂੰ ਮੋਗਾ ਦੇ ਪਿੰਡ ਕਪੂਰੇ ਵਿਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਧਰਮਕੋਟ ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾ ਰਹੀ ਹੈ ਤੇ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗਸੀਰ ਸਿੰਘ, ਹਰਕੋਮਲ ਸਿੰਘ ਤੇ ਜਗਜੀਤ ਸਿੰਘ ਵਜੋਂ ਹੋਈ ਹੈ।
ਦੂਜੇ ਪਾਸੇ ਡੀਐੱਸਪੀ ਧਰਮਕੋਟ ਸੁਖਵਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਕਤਲ ਦੀ ਸੂਚਨਾ ਮਿਲੀ ਸੀ ਕਿ ਅਤੇ ਕਤਲ ਸਵੇਰੇ ਸਵੇਰੇ ਲਗਭਗ 4 ਤੋਂ 5 ਵਜੇ ਹੋਇਆ ਸੀ ਦੂਜੇ ਪਾਸੇ ਮ੍ਰਿਤਕ ਅਰਸ਼ਦੀਪ ਜੋ ਕਿ ਬੱਧਨੀ ਦਾ ਰਹਿ ਵਾਲਾ ਸੀ, ਉਹ ਆਪਣੇ ਦੋਸਤਾਂ ਦੇ ਨਾਲ ਇੰਦਰਗੜ੍ਹ ਧਾਰਮਿਕ ਸਥਾਨ ‘ਤੇ ਗਿਆ ਸੀ ਤੇ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਪਿੰਡ ਕਪੂਰੇ ਕੋਲ ਉਸ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਜਗਜੀਤ ਸਿੰਘ ਨੇ ਪਿਸਤੌਲ ਨਾਲ ਅਰਸ਼ਦੀਪ ‘ਤੇ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ : ਪਠਾਨਕੋਟ : ਪਿੰਡ ਸਰਨਾ ‘ਚ ਤਿੰਨ ਦੁਕਾਨਾਂ ਨੂੰ ਲੱਗੀ ਅੱ/ਗ, ਲੱਖਾਂ ਰੁ. ਦਾ ਸਮਾਨ ਸੜ ਕੇ ਹੋਇਆ ਸੁ/ਆਹ
ਡੀਐੱਸਪੀ ਨੇ ਦੱਸਿਆ ਕਿ ਅਸੀਂ 72 ਘੰਟਿਆਂ ਵਿਚ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਤੇ ਰਿਮਾਂਡ ਵਿਚ ਲੈ ਕੇ ਜਦੋਂ ਸਾਰੀ ਜਾਣਕਾਰੀ ਹਾਸਲ ਕੀਤੀ ਤਾਂ ਪਤਾ ਲੱਗਾ ਕਿ ਇਹ ਸਾਰੇ ਦੋਸਤ ਹਨ ਤੇ ਧਾਰਮਿਕ ਸਥਾਨ ਇੰਦਰਗੜ੍ਹ ਤੋਂ ਵਾਪਸ ਆ ਰਹੇ ਸਨ ਤੇ ਇਨ੍ਹਾਂ ਦਾ ਆਪਸ ਵਿਚ ਕੋਈ ਝਗੜਾ ਹੋਇਆ ਸੀ। ਦੂਜੇ ਪਾਸੇ ਪੁਲਿਸ ਨੇ ਇਨ੍ਹਾਂ ‘ਤੇ ਕਾਰਵਾਈ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਜੇ ਪਾਸੇ ਡੀਐੱਸਪੀ ਨੇ ਦੱਸਿਆ ਕਿ ਅਰਸ਼ਦੀਪ ‘ਤੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ 6 ਮਾਮਲੇ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










