ਲੁਧਿਆਣਾ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਲੁਧਿਆਣਾ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਇਕ ਧਮਕੀ ਭਰਿਆ ਈ-ਮੇਲ ਮਿਲਿਆ। ਈ-ਮੇਲ ਵਿਚ ਲੁਧਿਆਣਾ ਦੇ ਮੇਅਰ ਆਫਿਸ ਤੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਈ-ਮੇਲ ਸਵੇਰੇ 25 ਮਈ ਨੂੰ ਸਵੇਰੇ ਨਗਰ ਨਿਗਮ ਕਮਿਸ਼ਨਰ ਤੇ ਹੋਰ ਸਰਕਾਰੀ ਆਈਡੀ ‘ਤੇ ਭੇਜਿਆ ਗਿਆ ਹੈ।
ਸਵੇਰੇ ਲਗਭਗ 7.28 ਵਜੇ ਈ-ਮੇਲ ਰਾਹੀਂ ਇਹ ਧਮਕੀ ਮਿਲੀ। ਈ-ਮੇਲੇ ਵਿਚ ਧਮਾਕਿਆਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੁਪਹਿਰ 1.11 ਵਜੇ ਲੁਧਿਆਣਾ ਮੇਅਰ ‘ਤੇ ਹਮਲੇ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਤ 9.11 ਵਜੇ ਦਿਲਜੀਤ ਦੁਸਾਂਝ ਦੇ ਲੁਧਿਆਣਾ ਸਥਿਤ ਘਰ ‘ਤੇ ਧਮਕੀ ਦੀ ਚੇਤਾਵਨੀ ਦਿੱਤੀ ਹੈ। ਹਮਲਾਵਰਾਂ ਨੇ ਸਪੱਸ਼ਟ ਸ਼ਬਦਾਂ ਵਿਚ ਲਿਖਿਆ ਹੈ ਕਿ ਕੋਈ ਵੀ ਦਿਲਜੀਤ ਦੁਸਾਂਝ ਦੀ ਮਦਦ ਕਰੇਗਾ, ਮਾਰਿਆ ਜਾਵੇਗਾ।

ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਟਰੰਪ ਨੇ PM ਮੋਦੀ ਨੂੰ ਦੱਸਿਆ ਮਹਾਨ, ਕਿਹਾ-‘ਮੈਂ ਉਨ੍ਹਾਂ ਦਾ ਬਹੁਤ ਵੱਡਾ ਫੈਨ ਹਾਂ’
ਈ-ਮੇਲ ਵਿਚ 1984 ਦੇ ਸਿੱਖ ਦੰਗਿਆਂ ਦਾ ਹਵਾਲਾ ਦਿੰਦੇ ਹੋਏ ‘ਖੂਨ ਦਾ ਬਦਲਾ ਖੂਨ’ ਦੀ ਗੱਲ ਲਿਖੀ ਗਈ ਹੈ। ਧਮਕੀ ਦੇਣ ਵਾਲਿਆਂ ਨੇ ਲਿਖਿਆ ਹੈ ਕਿ 6 ਜੂਨ ਤੱਕ ਬੰਬ ਧਮਾਕਿਆਂ ਜ਼ਰੀਏ ਨਿਸ਼ਾਨਾ ਬਣਾਇਆ ਜਾਵੇਗਾ।
ਧਮਕੀ ਦੇ ਬਾਅਦ ਪੁਲਿਸ ਵਿਭਾਗ ਤੇ ਸਾਈਬਰ ਸੈੱਲ ਪੂਰੀ ਤਰ੍ਹਾਂ ਅਲਰਟ ਹੈ। ਈ-ਮੇਲ ਦੇ ਆਈਪੀ ਅਡ੍ਰੈੱਸ ਨੂੰ ਟ੍ਰੇਸ ਕਰਨ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੇਅਰ ਦਫਤਰ ਤੇ ਮਹੱਤਵਪੂਰਨ ਥਾਵਾਂ ਦੀ ਸੁਰੱਖਿਆ ਸਖਤ ਕੀਤੇ ਜਾਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










