ਅਸਾਮ ਦੇ ਨਾਗਾਓਂ ਦੇ ਇੱਕ ਮੈਡੀਕਲ ਕਾਲਜ ਦੇ ਇੱਕ ਐਸੋਸੀਏਟ ਪ੍ਰੋਫੈਸਰ ਦੀ ਜਿੰਮ ਵਿੱਚ ਕਸਰਤ ਕਰਦੇ ਹੋਏ ਅਚਾਨਕ ਤਬੀਅਤ ਵਿਗੜ ਗਈ। ਉਹ ਐਕਸਰਸਾਈਜ਼ ਕਰ ਰਿਹਾ ਸੀ, ਤਾਂ ਅਚਾਨਕ ਜ਼ਮੀਨ ‘ਤੇ ਬੇਹੋਸ਼ ਹੋ ਕੇ ਡਿੱਗ ਗਿਆ। ਆਲੇ-ਦੁਆਲੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਤੇ ਇਲਾਜ ਲਈ ਲਿਜਾਇਆ ਗਿਆ। ਹਾਲਾਂਕਿ ਬਾਅਦ ਵਿਚ ਉਸ ਦੀ ਮੌਤ ਹੋ ਗਈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਡਾਕਟਰ ਨੂੰ ਦਿਲ ਦਾ ਦੌਰਾ ਪਿਆ ਹੈ ਪਰ ਅਜੇ ਤੱਕ ਉਸ ਦੀ ਮੌਤ ਦੀ ਸਹੀ ਵਜ੍ਹਾ ਸਾਹਮਣੇ ਨਹੀਂ ਆਈ ਹੈ ਤੇ ਮੈਡੀਕਲ ਜਾਂਚ ਤੋਂ ਬਾਅਦ ਹੀ ਸਥਿਤੀ ਸਾਫ ਹੋ ਸਕੇਗੀ।
ਮ੍ਰਿਤਕ ਦੀ ਪਛਾਣ ਡਾ. ਸ਼ਾਹੀਨ ਰਹਿਮਾਨ ਵਜੋਂ ਹੋਈ ਹੈ, ਜੋ ਕਿ ਨਾਗਾਓਂ ਮੈਡੀਕਲ ਕਾਲਜ ਦੇ ਕਮਿਊਨਿਟੀ ਮੈਡੀਸਨ ਵਿਭਾਗ ਵਿੱਚ ਐਸੋਸੀਏਟ ਪ੍ਰੋਫੈਸਰ ਸੀ। ਕਥਿਤ ਤੌਰ ‘ਤੇ ਉਹ ਜਿੰਮ ਵਿੱਚ ਆਮ ਵਾਂਗ ਕਸਰਤ ਕਰ ਰਿਹਾ ਸੀ ਜਦੋਂ ਉਸ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਹ ਡਿੱਗ ਪਿਆ। ਉੱਥੇ ਮੌਜੂਦ ਲੋਕਾਂ ਨੇ ਉਸ ਦੀ ਦੇਖਭਾਲ ਕੀਤੀ। ਇਲਾਜ ਦੀ ਕੋਸ਼ਿਸ਼ ਕੀਤੀ ਗਈ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।

ਸੋਸ਼ਲ ਮੀਡੀਆ ‘ਤੇ ਸਾਹਮਣੇ ਆਏ CCTV ਵੀਡੀਓ ਵਿਚ ਡਾ. ਰਹਿਮਾਨ ਜਿਮ ਵਿਚ ਐਕਸਰਸਾਈ਼ ਕਰਦਾ ਦਿਖਾਈ ਦੇ ਰਿਹਾ ਹੈ। ਕੁਝ ਦੇਰ ਬਾਅਦ ਉਹ ਹੌਲੀ-ਹੌਲੀ ਹੇਠਾਂ ਵੱਲ ਝੁਕਦਾ ਹੈ ਤੇ ਫਿਰ ਅਚਾਨਕ ਜ਼ਮੀਨ ‘ਤੇ ਡਿੱਗ ਜਾਂਦਾ ਹੈ। ਉਸ ਦੇ ਆਲੇ-ਦੁਆਲੇ ਮੌਜੂਦ ਲੋਕ ਤੁਰੰਤ ਉਸ ਵੱਲ ਦੌੜਦੇ ਹਨ। ਲੋਕ ਉਸ ਨੂੰ ਚੁੱਕਣ ਤੇ ਮਦਦ ਕਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆਉਂਦਾ ਹੈ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਚਰਚਾ ਵਿਚ ਹੈ, ਹਾਲਾਂਕਿ ਵੀਡੀਓ ਨਾਲ ਮੌਤ ਦੀ ਵਜ੍ਹਾ ਤੈਅ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ : ਸਾਬਕਾ CM ਦੇ ਹੱਕ ‘ਚ ਉੱਤਰੇ ਸਾਬਕਾ MLA ਰਮਨਜੀਤ ਸਿੱਕੀ, ਬੋਲੇ- ‘ਚੰਨੀ ਜਿਥੇ ਜਾਣਗੇ ਅਸੀਂ ਉਨ੍ਹਾਂ ਦੇ ਨਾਲ’
ਡਾ. ਸ਼ਾਹੀਨ ਰਹਿਮਾਨ ਦੀ ਮੌਤ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਲਈ, ਡਾਕਟਰੀ ਰਿਪੋਰਟ ਤੋਂ ਬਿਨਾਂ ਕਿਸੇ ਖਾਸ ਕਾਰਨ ਦਾ ਦਾਅਵਾ ਕਰਨਾ ਸਹੀ ਨਹੀਂ ਹੋਵੇਗਾ। ਮੌਤ ਦਾ ਸਹੀ ਕਾਰਨ ਜਾਂਚ ਅਤੇ ਮੈਡੀਕਲ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਘਟਨਾ ਤੋਂ ਬਾਅਦ ਲੋਕ ਸੋਸ਼ਲ ਮੀਡੀਆ ‘ਤੇ ਦੁੱਖ ਪ੍ਰਗਟ ਕਰ ਰਹੇ ਹਨ। ਬਹੁਤ ਸਾਰੇ ਲੋਕ ਇਸ ਗੱਲ ‘ਤੇ ਹੈਰਾਨੀ ਵੀ ਪ੍ਰਗਟ ਕਰ ਰਹੇ ਹਨ ਕਿ ਕਸਰਤ ਦੌਰਾਨ ਉਸ ਦੀ ਸਿਹਤ ਅਚਾਨਕ ਕਿਵੇਂ ਵਿਗੜ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








