ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਖਿਲਾਫ਼ ਪਾਸ ਹੋਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ‘ਤੇ ਦਸਤਖਤ ਕਰ ਦਿੱਤੇ ਹਨ, ਜੋ ਹੁਣ ਸੂਬੇ ਵਿੱਚ ਲਾਗੂ ਹੋਵੇਗਾ। ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਪ੍ਰਬੰਧਾਂ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ।
ਬੇਅਦਬੀ ਖਿਲਾਫ ਕਾਨੂੰਨ ਬਣਨ ’ਤੇ ਡਾ. ਗੁਰਪ੍ਰੀਤ ਮਾਨ ਨੇ ਟਵੀਟ ਕੀਤਾ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ ਕਿ ਬਿੱਲ ‘ਤੇ ਦਸਤਖ਼ਤ ਕਰਕੇ ਮਨਜ਼ੂਰੀ ਦੇਣ ਲਈ ਗਵਰਨਰ ਦਾ ਧੰਨਵਾਦ। ਇਹ ਇੱਕ ਕਾਨੂੰਨ ਹੀ ਨਹੀਂ, ਸਾਡੀ ਆਸਥਾ ਲਈ ਵੀ ਵੱਡਾ ਕਦਮ ਹੈ।ਸਮੁੱਚੇ ਪੰਜਾਬੀਆਂ ਦੇ ਸਹਿਯੋਗ ਨਾਲ ਇਹ ਕਾਨੂੰਨ ਬਣਿਆ। ਹੁਣ ਕੋਈ ਬੇਅਦਬੀ ਕਰਨ ਬਾਰੇ ਸੋਚੇਗਾ ਵੀ ਨਹੀਂ।

ਇਹ ਵੀ ਪੜ੍ਹੋ : ਬੇਅਦਬੀ ‘ਤੇ ਬਣਿਆ ਕਾਨੂੰਨ, ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਖਤਮ ਹੋਵੇਗਾ ਸਮਾਣਾ ਧਰਮ ਯੁੱਧ ਮੋਰਚਾ
ਦੱਸ ਦੇਈਏ ਕਿ ਹੁਣ, ਬਿੱਲ ਦੀ ਪ੍ਰਵਾਨਗੀ ਤੋਂ ਬਾਅਦ, ਇਹ ਕਾਨੂੰਨੀ ਬਣ ਗਿਆ ਹੈ। ਇਸ ਵਿੱਚ ਬੇਅਦਬੀ ਲਈ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ। ਇਸ ਤੋਂ ਇਲਾਵਾ, ਪੁਲਿਸ ਬਿਨਾਂ ਨੋਟਿਸ ਦੇ ਗ੍ਰਿਫ਼ਤਾਰ ਕਰ ਸਕਦੀ ਹੈ। ਜ਼ਮਾਨਤ ਵੀ ਨਹੀਂ ਦਿੱਤੀ ਜਾਂਦੀ। ਇਸ ਤੋਂ ਇਲਾਵਾ, ਮਾਨਸਿਕ ਤੌਰ ‘ਤੇ ਬਿਮਾਰ ਵਿਅਕਤੀ ਦੇ ਸਰਪ੍ਰਸਤ ਲਈ ਸਜ਼ਾ ਦਾ ਪ੍ਰਬੰਧ ਹੈ। ਸਰਕਾਰ ਹੁਣ ਇਸਨੂੰ ਲਾਗੂ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:











