ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਫਿਰ ਤੋਂ ਰੇਡ ਚੱਲ ਰਹੀ ਹੈ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਈਡੀ ਪਾਰਟੀ ਅੱਜ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ ‘ਤੇ ਰੇਡ ਕਰ ਰਹੀ ਹੈ। ED ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਘਬਰਾਉਣ ਦੀ ਲੋੜ ਨਹੀਂ, ਪੂਰਾ ਪੰਜਾਬ ਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਮਿਲ ਕੇ ਈਡੀ ਦਾ ਮੁਕਾਬਲਾ ਕਰਾਂਗੇ।

ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਪ੍ਰੈਜ਼ੀਡੈਂਟ ਸੁਸ਼ੀਲ ਕੁਮਾਰ ਗੁਪਤਾ ਦਾ ਵੀ ਈਡੀ ਨੂੰ ਲੈ ਕੇ ਬਿਆਨ ਆਇਆ ਹੈ। ਉਨ੍ਹਾਂ ਨੇ ਕੇਜਰੀਵਾਲ ਦੀ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਈਡੀ ਪਾਰਟੀ ਦਾ ਖੇਡ ਖਤਮ ਕਰਨ ਦੀ ਸ਼ੁਰੂਆਤ ਪੰਜਾਬ ਹੀ ਕਰੇਗਾ।
ਇਹ ਵੀ ਪੜ੍ਹੋ : ਅੱਜ 2 ਘੰਟੇ ਲਈ ਟੋਲ ਪਲਾਜ਼ਾ ਰਹੇਗਾ ਫ੍ਰੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਕਰੇਗਾ ਪ੍ਰਦਰਸ਼ਨ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਸ਼ਟਰੀ ਬੁਲਾਰੇ ਅਨੁਰਾਗ ਢਾਂਡਾ ਨੇ ਕਿਹਾ ਕਿ ED ਪਾਰਟੀ ਪੰਜਾਬ ਦੇ ਹਿੰਦੂ ਵਪਾਰੀਆਂ ਦੇ ਮਨ ਵਿਚ ਡਰ ਬਿਠਾਉਣਾ ਚਾਹੁੰਦੀ ਹੈ। ਕਿੰਨੇ ਸ਼ਰਮ ਦੀ ਗੱਲ ਹੈ ਕਿ ਹਿੰਦੂਆਂ ਦੇ ਵੋਟ ਮੰਗਦੇ ਹਨ ਤੇ ਹਿੰਦੂਆਂ ਨੂੰ ਹੀ ਬਰਬਾਦ ਕਰਨ ‘ਤੇ ਤੁਲੇ ਹੋਏ ਹਨ ਈਡੀ ਵਾਲੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










