employee sale wine fir: ਲੁਧਿਆਣਾ ਪੁਲਿਸ ਨੇ ਦੇਰ ਰਾਤ ਇਕ ਸ਼ਰਾਬ ਦੇ ਠੇਕੇ ‘ਤੇ ਕੰਮ ਕਰਨ ਵਾਲੇ ਕਰਿੰਦੇ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦ ਉਹ ਸ਼ਟਰ ਬੰਦ ਕਰਕੇ ਸ਼ਰਾਬ ਵੇਚ ਰਿਹਾ ਸੀ। ਪੁਲਿਸ ਨੇ ਤਰੁੰਤ ਕਾਰਵਾਈ ਕਰਦੇ ਹੋਏ ਦੋਸ਼ੀ ‘ਤੇ ਆਪਰਾਧਿਕ ਮਾਮਲਾ ਦਰਜ ਕਰ ਲਿਆ। ਇਸ ਸਬੰਧੀ ਏ.ਐੱਸ.ਆਈ ਸੰਜੀਵ ਭੁਗਤਾਨਾ ਨੇ ਜਾਣਕਾਰੀ ਦਿੱਤੀ ਕਿ ਉਹ ਦੇਰ ਰਾਤ ਇੱਥੇ ਸੰਗਮ ਪੈਲੇਸ ਚੌਕ ਹੈਬੋਵਾਲ ਦੇ ਨੇੜੇ ਗਸ਼ਤ ਕਰ ਰਹੇ ਸੀ, ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਇੱਥੇ ਸ਼ਰਾਬ ਦੇ ਠੇਕੇ ‘ਤੇ ਕੰਮ ਕਰਨ ਵਾਲਾ ਕਰਿੰਦਾ ਸ਼ਟਰ ਬੰਦ ਕਰਕੇ ਸ਼ਰਾਬ ਵੇਚ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .





