ਮੋਹਾਲੀ ਵਿਚ ਪੁਲਿਸ ਤੇ ਨਸ਼ਾ ਤਸਕਰਾਂ ਤਸਕਰਾਂ ਵਿਚਾਲੇ ਮੁਠਭੇੜ ਹੋਈ, ਜਿਸ ਵਿਚ ਲਗਭਗ 10 ਤੋਂ 15 ਰਾਉਂਡ ਫਾਇਰਿੰਗ ਹੋਈ। ਇਸ ਵਿਚ ਇੱਕ ਗੋਲੀ ਐਸਐਚਓ ਦੀ ਗੱਡੀ ‘ਤੇ ਲੱਗੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋ ਬਦਮਾਸ਼ ਜਸਕਰਨ ਅਤੇ ਲਖਵਿੰਦਰ ਜ਼ਖਮੀ ਹੋ ਗਏ, ਜਦੋਂਕਿ ਗਗਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਨਸ਼ਾ ਤਸਕਰਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ ਸੀ, ਜਿਸ ਵਿੱਚ ਦੋ ਕਾਂਸਟੇਬਲ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਇੱਕ ਇੰਡਸਟਰੀਅਲ ਏਰੀਆ ਵਿੱਚ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਜਿੱਥੇ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਕਾਰ ਮੁਠਭੇੜ ਹੋਈ।

ਜ਼ਖਮੀ ਦੋਸ਼ੀਆਂ ਨੂੰ ਇਲਾਜ ਲਈ ਮੋਹਾਲੀ ਦੇ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਐਸਐਸਪੀ ਸੰਦੀਪ ਹੰਸ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ
ਜਾਣਕਾਰੀ ਦਿੰਦਿਆਂ SSP ਸੰਦੀਪ ਹੰਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਥਾਣਾ ਸੋਹਾਣਾ ਇਲਾਕੇ ਵਿਚ ਨਸ਼ਾ ਤਸਕਰਾਂ ਨੇ ਦੋ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ ਸੀ ਤੇ ਮੌਕੇ ਤੋਂ ਫਰਾਰ ਹੋ ਗਏ ਸਨ। ਉਸ ਵੇਲੇ ਨਾਰਕੋਟਿਕਸ ਟੀਮ ਕੁਝ ਤਸਕਰਾਂ ਦਾ ਪਿੱਛਾ ਕਰ ਰਹੀ ਸੀ ਤੇ ਕੁਝ ਦੋਸ਼ੀਆਂ ਨੂੰ ਫੜ ਵੀ ਲਿਆ ਸੀ। ਇਸੇ ਦੌਰਾਨ ਗੱਡੀ ਵਿਚ ਵਾਰ ਹੋ ਕੇ ਆਏ ਲੋਕਾਂ ਨੇ ਪੁਲਿਸ ਕਾਰਵਾਈ ਵਿਚ ਫੜੇ ਦੋਸ਼ੀਆਂ ਨੂੰ ਛੁਡਾ ਲਿਆ ਤੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਤੋਂ ਪੁਲਿਸ ਦੀਆਂ ਟੀਮਾਂ ਲਗਾਤਾਰ ਦੋਸ਼ੀਆਂ ਦੀ ਭਾਲ ਵਿਚ ਲੱਗੀਆਂ ਹੋਈਆਂ ਸਨ।
ਅੱਜ ਸਵੇਰੇ ਦੋ ਦੋਸ਼ੀਆਂ ਨੇ ਪੁਲਿਸ ਨੂੰ ਸਰੈਂਡਰ ਕਰ ਦਿੱਤਾ। ਦੂਜੇ ਪਾਸੇ ਗਗਨ, ਜਸਕਰਨ ਤੇ ਲਖਵਿੰਦਰ ਦੇ ਨਾਲ ਪੁਲਿਸ ਦੀ ਮੁਠਭੇੜ ਹੋਈ, ਜਿਸ ਵਿਚ ਗਗਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਬਾਕੀ ਦੋਵੇਂ ਜ਼ਖਮੀ ਹੋ ਗਏ। ਇੱਕ ਦੋਸ਼ੀ ਖਿਲਾਫ ਪਹਿਲਾਂ ਤੋਂ ਲੜਾਈ-ਝਗੜੇ ਨਾਲ ਜੁੜੇ ਮਾਮਲੇ ਦਰਜ ਹਨ। ਪੁਲਿਸ ‘ਤੇ ਫਾਇਰਿੰਗ ਕਰਨ ਵਾਲੇ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ। ਦੋਸ਼ੀਆਂ ਕੋਲੋਂ ਹਥਿਆਰ ਵੀ ਰਾਮਦ ਹੋਏ ਹਨ। ਦੋਸ਼ੀ ਮੋਹਾਲੀ ਦੇ ਗੀਗੇਮਾਜਰਾ ਤੇ ਤੰਗੋਰੀ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਕੋਲੋਂ .32 ਬੋਰ ਦਾ ਹਥਿਆਰ ਬਰਾਮਦ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:









