ਅਬੋਹਰ ਦੇ ਇਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਪਿਛਲੇ ਦਿਨੀਂ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਚੱਲਦਿਆਂ ਉਸ ਦੀ ਫਸਲ ਖਰਾਬ ਹੋ ਗਈ ਜਿਸ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਬੂਟਾ ਸਿੰਘ ਉਮਰ ਲਗਭਗ 55 ਸਾਲ ਵਜੋਂ ਹੋਈ ਹੈ। ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਦੇ ਭਰਾ ਕੁਲਬੀਰ ਸਿੰਘ ਨੇ ਦੱਸਿਆ ਕਿ ਉਸ ਕੋਲ 14 ਏਕੜ ਜ਼ਮੀਨ ਸੀ। ਪਿਛਲੇ ਦਿਨੀਂ ਤੇਜ਼ ਮੀਂਹ ਦੇ ਚੱਲਦਿਆਂ ਉਸ ਦੀ ਸਾਰੀ ਫਸਲ ਖਰਾਬ ਹੋ ਗਈ।
ਪ੍ਰਸ਼ਾਸਨ ਵੱਲੋਂ ਪਿੰਡ ਵਿਚ ਖਰਾਬ ਫਸਲਾਂ ਦੀ ਗਿਰਦਾਵਰੀ ਵੀ ਕਰਵਾਈ ਗਈ ਪਰ ਅੱਜ ਤੱਕ ਇਕ ਰੁਪਿਆ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ ਜਿਸ ਕਾਰਨ ਉਸਦਾ ਭਰਾ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉੁਸ ਨੇ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ : ਰਣਦੀਪ ਸੂਰਜੇਵਾਲਾ ਦਾ ਦੋਸ਼-‘ਮੱਲਿਕਾਰੁਜਨ ਖੜਗੇ ਤੇ ਉਨ੍ਹਾਂ ਦੇ ਪਰਿਵਾਰ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੀ ਭਾਜਪਾ’
ਹਾਲਤ ਵਿਗੜਨ ‘ਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਜਿਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਪਰ ਉਥੇ ਜਾਂਦੇ ਸਮੇਂ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ। ਸਵੇਰੇ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “









