ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਡੀਜੀਪੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਪੁਲਿਸ ਵੱਲੋਂ ਦੋ ਵੱਖ-ਵੱਖ ਮੁਹਿੰਮਾਂ ਦੌਰਾਨ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ 5.775 ਕਿਲੋ ਹੈਰੋਇਨ, 1,33,640 ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ, 39 ਕਾਰਤੂਸ (KF 7.65), ਅਤੇ 36,600 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਥਾਣਾ ਆਰਿਫ ਕੇ ਅਤੇ ਥਾਣਾ ਮਮਦੋਟ, ਫ਼ਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼! 16 ਜ਼ਿਲ੍ਹਿਆਂ ‘ਚ ਤੂਫ਼ਾਨ-ਹਨੇਰੀ ਨਾਲ ਪਏਗਾ ਮੀਂਹ
ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਰਾਜ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਕਾਇਮ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









