ਪੰਜਾਬ ਵਿੱਚ ਹੁਣ ਥਾਂ-ਥਾਂ ‘ਤੇ ਕੂੜਾ ਸੁੱਟਣ ਵਾਲਿਆਂ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। ਇਸ ਲੜੀ ਤਹਿਤ ਕਾਰਵਾਈ ਕਰਦਿਆਂ ਰੋਪੜ ਵਿੱਚ ਪਹਿਲੀ ਐੱਫਆਈਆਰ ਦਰਜ ਹੋਈ ਹੈ। ਪੁਲਿਸ ਨੇ ਕੂੜਾ ਸੁੱਟਣ ਨੂੰ ਲੈ ਕੇ ਤਿੰਨ ਲੋਕਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਤਿੰਨਾਂ ਵਿਅਕਤੀਆਂ ਨੂੰ ਐੱਸਡੀਐੱਮ ਅੱਗੇ ਪੇਸ਼ ਕੀਤਾ ਗਿਆ ਹੈ।
ਰੋਪੜ ਛੋਟੀ ਹਵੇਲੀ ਦੇ ਨਜ਼ਦੀਕ ਪਹਿਲਾਂ ਇੱਕ ਕੂੜੇ ਦਾ ਡੰਪ ਬਣਿਆ ਹੋਇਆ ਸੀ ਪਰ ਮਿਊਸੀਪਲ ਕਮੇਟੀ ਵੱਲੋਂ ਮਸ਼ੀਨਾਂ ਲਗਾ ਕੇ ਉਥੋਂ ਕੂੜਾ ਸਾਫ ਕਰਵਾਇਆ ਗਿਆ ਸੀ ਅਤੇ ਟੋਬੇ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ। ਉਸੇ ਥਾਂ ਉੱਤੇ ਅੱਜ ਤਿੰਨ ਵਿਅਕਤੀਆਂ ਵੱਲੋਂ ਕੂੜਾ ਸੁੱਟਿਆ ਗਿਆ। ਮੌਕੇ ‘ਤੇ ਮੌਜੂਦ ਮਿਊਂਸੀਪਲ ਕਮੇਟੀ ਦੇ ਕਰਮਚਾਰੀਆਂ ਨੇ ਜਦੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਕਰਮਚਾਰੀਆਂ ਨਾਲ ਬਹਿਸਬਾਜੀ ਕੀਤੀ।
ਮਿਊਂਸੀਪਲ ਕਮੇਟੀ ਦੇ ਕਰਮਚਾਰੀਆਂ ਨੇ ਸਿਟੀ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਪੁਲਿਸ ਵੱਲੋਂ ਇਹਨਾਂ ਤਿੰਨਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਅਤੇ ਤਿੰਨਾਂ ਵਿਅਕਤੀਆਂ ਨੂੰ ਐੱਸਡੀਐੱਮ ਦੇ ਅੱਗੇ ਪੇਸ਼ ਕੀਤਾ ਗਿਆ। ਇਹ ਤਿੰਨੋਂ ਵਿਅਕਤੀ ਪਿੰਡ ਸ਼ਾਮਪੁਰਾ ਦੇ ਰਹਿਣ ਵਾਲੇ ਹਨ। ਇਹਨਾਂ ਦੀ ਪਛਾਣ ਇਸਤਾਕ ਅਲੀ, ਕਮਲ ਕਾਂਤ ਅਤੇ ਨਿਸ਼ਾ ਦਲੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਮੈਡੀਕਲ ਸਟੋਰ ‘ਚ ਫਾ/ਇਰਿੰ/ਗ ਕਰਨ ਵਾਲਿਆਂ ਦੀ ਹੋਈ ਪਛਾਣ, ਕ/ਤਲ ਮਾਮਲੇ ‘ਚ ਜੰਮੂ-ਕਸ਼ਮੀਰ ਲਿੰਕ ਆਇਆ ਸਾਹਮਣੇ
SHO ਪਵਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਫਾਈ ਕਰਮਚਾਰੀਆਂ ਦੇ ਰੋਕਣ ਦੇ ਬਾਵਜੂਦ ਵੀ ਇਹਨਾਂ ਵਿਅਕਤੀਆਂ ਵੱਲੋਂ ਕੂੜਾ ਸੁੱਟਣ ਤੋਂ ਨਾ ਰੁਕੇ ਅਤੇ ਮਿਊਂਸੀਪਲ ਕਮੇਟੀ ਦੇ ਸੈਂਟਰੀ ਇੰਸਪੈਕਟਰ ਦੀ ਸ਼ਿਕਾਇਤ ਉੱਤੇ ਮਾਮਲਾ ਦਰਜ ਕਰ ਇਹਨਾਂ ਨੂੰ ਅੱਜ SDM ਦੇ ਅੱਗੇ ਪੇਸ਼ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









