ਦਿੱਲੀ ਦੇ ਸ਼ਾਹਦਰਾ ਦੇ ਵਿਵੇਕ ਵਿਹਾਰ ਵਿੱਚ ਐਤਵਾਰ ਸਵੇਰੇ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਚਾਰ ਆਦਮੀ, ਚਾਰ ਔਰਤਾਂ ਅਤੇ ਡੇਢ ਸਾਲ ਦਾ ਬੱਚਾ ਸ਼ਾਮਲ ਹੈ। ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਦਿੱਲੀ ਫਾਇਰ ਸਰਵਿਸ ਦੇ ਅਨੁਸਾਰ, ਉਨ੍ਹਾਂ ਨੂੰ ਸਵੇਰੇ 3:47 ਵਜੇ ਦੇ ਕਰੀਬ ਅੱਗ ਲੱਗਣ ਬਾਰੇ ਇੱਕ ਫੋਨ ਆਇਆ। ਚਾਰ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ, ਸਵੇਰੇ 8 ਵਜੇ ਦੇ ਕਰੀਬ ਅੱਗ ‘ਤੇ ਕਾਬੂ ਪਾਇਆ ਗਿਆ। ਅੰਦਰ ਫਸੇ ਦਸ ਤੋਂ ਪੰਦਰਾਂ ਲੋਕਾਂ ਨੂੰ ਬਚਾਇਆ ਗਿਆ, ਦੋ ਜ਼ਖਮੀ ਹੋਏ।ਇਮਾਰਤ ਦੀਆਂ ਵੱਖ-ਵੱਖ ਮੰਜ਼ਿਲਾਂ ਤੋਂ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਗੁਰੂਗ੍ਰਾਮ : ਪਤੀ ਨੇ ਪਤਨੀ ਤੇ 4 ਬੱਚਿਆਂ ਨੂੰ ਦਿੱਤਾ ਜ਼/ਹਿਰ, ਹੋਈ ਮੌ.ਤ, ਮੁਲਜ਼ਮ ਨੇ ਖੁਦ ਵੀ ਜਾਨ ਦੇਣ ਦੀ ਕੀਤੀ ਕੋਸ਼ਿਸ਼
ਸਥਾਨਕ ਕੌਂਸਲਰ ਪੰਕਜ ਲੂਥਰਾ ਨੇ ਦੱਸਿਆ ਕਿ ਕੁਝ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜ ਗਈਆਂ ਸਨ ਕਿ ਸਿਰਫ਼ ਪਿੰਜਰ ਹੀ ਬਚੇ ਸਨ। ਮ੍ਰਿਤਕਾਂ ਦੀ ਪਛਾਣ ਡੀਐਨਏ ਟੈਸਟ ਤੋਂ ਬਾਅਦ ਹੀ ਕੀਤੀ ਜਾਵੇਗੀ। ਕੁਝ ਲੋਕਾਂ ਦਾ ਮੰਨਣਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ, ਜਦੋਂ ਕਿ ਕੁਝ ਦਾ ਮੰਨਣਾ ਹੈ ਕਿ ਅੱਗ ਏਸੀ ਧਮਾਕੇ ਤੋਂ ਬਾਅਦ ਫੈਲੀ। ਅਧਿਕਾਰੀਆਂ ਦੁਆਰਾ ਅਜੇ ਤੱਕ ਸਹੀ ਕਾਰਨ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










