ਤਰਨਤਾਰਨ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਗੋਇੰਦਵਾਲ ਬਾਈਪਾਸ ਦੇ ਨੇੜੇ ਇਕ ਨਿੱਜੀ ਹਸਪਤਾਲ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਰਕੇ ਕਾਫੀ ਨੁਕਸਾਨ ਹੋਇਆ। ਅੱਗ ਲੱਗਣ ਕਾਰਨ ਹਸਪਤਾਲ ਵਿਚ ਦਾਖਲ ਅੱਧੀ ਦਰਜਨ ਮਹਿਲਾਵਾਂ ਤੇ ਨਵਜਾਤ ਬੱਚਿਆਂ ਨੂੰ ਹਫੜਾ-ਦਫੜੀ ਵਿਚ ਹਸਪਤਾਲ ਦੇ ਬਾਹਰ ਕੱਢਿਆ ਗਿਆ ਤੇ ਨੇੜਲੇ ਹਸਪਤਾਲਾਂ ਵਿਚ ਸ਼ਿਫਟ ਕੀਤਾ ਗਿਆ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਤੇ ਕਾਫੀ ਮੁਸ਼ੱਕਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਸਪਤਾਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਬੀਤੀ ਰਾਤ ਇਹ ਘਟਨਾ ਵਾਪਰੀ ਹੈ। ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਜਦੋਂ ਮਹਿਲਾਵਾਂ ਤੇ ਬਚਿਆਂ ਨੂੰ ਸ਼ੀਸ਼ੇ ਤੋੜ ਕੇ ਹਸਪਤਾਲ ਤੋਂ ਬਾਹਰ ਕੱਢਿਆ ਗਿਆ। ਜੇ ਸਮੇਂ ਰਹਿੰਦਿਆਂ ਮਹਿਲਾਵਾਂ ਤੇ ਬੱਚਿਆਂ ਨੂੰ ਨਾ ਕੱਢਿਆ ਜਾਂਦਾ ਤਾਂ ਵੱਡੀ ਜਾਨੀ ਨੁਕਸਾਨ ਹੋ ਜਾਣਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








