ਅੱਜ ਮੋਗਾ-ਬਰਨਾਲਾ ਬਾਈਪਾਸ ‘ਤੇ ਸਕ੍ਰੈਪ ਕਾਰਾਂ ਦੀ ਦੁਕਾਨ ‘ਚ ਅੱਗ ਲੱਗ ਗਈ। ਭਿਆਨਕ ਅੱਗ ਨੇ ਕਰੀਬ 20 ਕਾਰਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਨਾਲ ਲੱਖਾਂ ਦਾ ਨੁਕਾਸਨ ਹੋ ਗਿਆ। ਘਟਨਾ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਕ ਮੁਲਾਜ਼ਮ ਪੁਰਾਣੀ ਗੱਡੀ ਦੀ ਮੁਰੰਮਤ ਕਰ ਰਿਹਾ ਸੀ। ਆਸ-ਪਾਸ ਦੇ ਲੋਕਾਂ ਮੁਤਾਬਕ ਕਟਰ ਮਸ਼ੀਨ ਨਾਲ ਕੰਮ ਕਰਦੇ ਸਮੇਂ ਅਚਾਨਕ ਇਕ ਚਿੰਗਾਰੀ ਨਿਕਲੀ।

ਚਿੰਗਾਰੀ ਵਰਕਸ਼ਾਪ ਵਿਚ ਰੱਖੇ ਸੜਨਯੋਗ ਸਾਮਾਨ ‘ਤੇ ਡਿੱਗੀ ਜਿਸ ਨਾਲ ਤੁਰੰਤ ਅੱਗ ਫੈਲ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਵਰਕਸ਼ਾਪ ਦੇ ਬਾਹਰ ਖੜ੍ਹੀਆਂ ਹੋਰ ਗੱਡੀਆਂ ਵੀ ਇਸ ਦੀ ਚਪੇਟ ਵਿਚ ਆ ਗਈਆਂ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਮੌਕੇ ‘ਤੇ ਮੌਜੂਦ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਉਣ ਲਈ ਮੁਸ਼ੱਕਤ ਸ਼ੁਰੂ ਕਰ ਦਿੱਤੀ। ਘਟਨਾ ਵਿਚ ਕਈ ਵਾਹਨ ਸੜ ਕੇ ਸੁਆਹ ਹੋ ਗਏ ਹਨ ਜਿਸ ਨਾਲ ਭਾਰੀ ਆਰਥਿਕ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:











