ਸਮਾਣਾ ਦੇ ਨੇੜਲੇ ਪਿੰਡ ਕਮਾਲਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਟਕਰਾਅ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਰੋਹਿਤ ਕੁਮਾਰ ਨਾਂ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਵਾਸੀ ਕਮਾਲਪੁਰ ਨੇ ਦੋਸ਼ ਲਗਾਇਆ ਕਿ ਪੁਲਿਸ ਦੇ ਮੌਕੇ ਤੋਂ ਜਾਣ ਤੋਂ ਬਾਅਦ ਦੂਜੀ ਧਿਰ ਵੱਲੋਂ ਉਨ੍ਹਾਂ ਦੀ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਰਾਜ ਸਿੰਘ ਅਤੇ ਨਛੱਤਰ ਸਿੰਘ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਕਾਰਨ ਇਹ ਦਰਦਨਾਕ ਘਟਨਾ ਵਾਪਰੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ, 32 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮੁੱਖ ਮੁਲਜ਼ਮ ਗ੍ਰਿਫਤਾਰ
ਮ੍ਰਿਤਕ ਰੋਹਿਤ ਕੁਮਾਰ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਦੇ ਡਾਕਟਰਾਂ ਮੁਤਾਬਕ ਰੋਹਿਤ ਕੁਮਾਰ ਦੀ ਮੌਤ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਹੋ ਚੁੱਕੀ ਸੀ। ਡਾਕਟਰਾਂ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਨਾਲ ਆਏ ਵਿਅਕਤੀਆਂ ਵੱਲੋਂ ਘਟਨਾ ਸਬੰਧੀ ਪੂਰੀ ਅਤੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









