ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਵਿਚ ਸਿੱਖਾਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਗਏ ਹਨ ਜਿਥੇ ਪਾਕਿਸਤਾਨ ਸਥਿਤ ਗੁਰੂ ਘਰ ‘ਚ ਫਾਇਰਿੰਗ ਹੋਈ ਹੈ ਤੇ ਇਸ ਘਟਨਾ ਵਿਚ ਸੇਵਾਦਾਰ ਸਿੱਖ ਜੋੜੇ ਦੀ ਮੌਤ ਹੋ ਜਾਣ ਦੀ ਖਬਰ ਹੈ।
ਖੈਬਰ ਪਖਤੂਨਖਵਾ ‘ਚ ਇਹ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂ ਘਰ ‘ਚ ਵੜ੍ਹ ਕੇ ਗੋਲੀਆਂ ਮਾਰੀਆਂ ਗਈਆਂ ਹਨ, ਜਿਸ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਪਿਸ਼ਵਾਰ ਤੋਂ 60 ਕਿਲੋਮੀਟਰ ਦੂਰ ਇਹ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ। ਜਗਨਨਾਥ ਤੇ ਆਸਮਾਵੰਤੀ ਨਾਂ ਦੇ ਸਿੱਖ ਜੋੜੇ ਦੀ ਮੌਤ ਹੋਈ ਹੈ। SGPC ਨੇ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ ਤੇ ਪਾਕਿ ਸਰਕਾਰ ਕੋਲੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਪਾਕਿ ‘ਚ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਏ ਜਾਵੇ । ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਹਮਲਾਵਰ ਕੌਣ ਹਨ ਤੇ ਉਨ੍ਹਾਂ ਵੱਲੋਂ ਕਿਉਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਦੇ ਇਲਾਕੇ ਵਿਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਆਨ ਮੰਤਰੀ ਸ਼੍ਰੀ ਸ਼ਹਿਬਾਜ਼ ਸ਼ਰੀਫ ਅਤੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੇਲ ਖਾਨ ਅਫਰੀਦੀ ਨੂੰ ਇਸ ਮਾਮਲੇ ਦਾ ਕਰੜਾ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਬਹੁਤ ਹੀ ਘੱਟ ਗਿਣਤੀ ਵਿਚ ਹਨ ਤੇ ਜੇਕਰ ਉਥੇ ਇਸੇ ਤਰ੍ਹਾਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ ਜਾਵੇਗਾ ਤਾਂ ਇਹ ਘੱਟ ਗਿਣਤੀਆਂ ਵਿਰੁੱਧ ਵੱਡਾ ਅਤਿਆਚਾਰ ਹੈ।
ਇਹ ਵੀ ਪੜ੍ਹੋ : ਚੰਬਾ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, 7 ਲੋਕਾਂ ਦੀ ਮੌ.ਤ ਮੁੰਡਨ ਸਸਕਾਰ ਸਮਾਗਮ ‘ਚ ਸ਼ਾਮਲ ਹੋਣ ਮਗਰੋਂ ਪਰਤ ਰਹੇ ਸਨ ਘਰ
ਜਥੇ. ਗੜਗੱਜ ਨੇ ਕਿਹਾ ਕਿ ਇਹ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਘੱਟ ਗਿਣਤੀ ਕੌਮਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ। ਉਨ੍ਹਾ ਕਿਹਾ ਕਿ ਇਸ ਘਟਨਾ ਨੂੰ ਇਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਕੀਤਾ ਹੈ ਕਿ ਕੀ ਪਾਕਿਸਤਾਨ ਅੰਦਰ ਘੱਟ ਗਿਣਤੀ ਕੌਮਾਂ ਸੁਰੱਖਿਅਤ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬ ਅੰਦਰ ਕੀਤੇ ਗਏ ਇਸ ਦੋਹਰੇ ਕਤਲ ਮਾਮਲੇ ਵਿਚ ਦੋਸ਼ੀਆਂ ਦੇ ਮਨਸ਼ਾ ਨੂੰ ਪਾਰਦਰਸ਼ਤਾ ਨਾਲ ਸਾਹਮਣੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਜਿਥੇ ਹਰ ਰੋਜ਼ ਸਰਬਤ ਦੇ ਭਲੇ ਲਈ ਅਰਦਾਸ ਹੁੰਦੀ ਹੈ, ਨਿਰੋਸ਼ ਸਿੱਖਾਂ ਨੂੰ ਕਤਲ ਕਰਨਾ ਘੋਰ ਅਪਰਾਧ ਤੇ ਮਨੁੱਖਤਾ ਵਿਰੋਧੀ ਕਾਰਾ ਹੈ। ਉਨ੍ਹਾਂ ਨੇ ਕਤਲ ਕੀਤੇ ਸਿੱਖ ਜੋੜੇ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਦੋਵੇਂ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਦਾ ਭਾਣਾ ਮੰਨਣ ਲਈ ਬਲ ਬਖਸ਼ਣ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









