ਬਟਾਲਾ-ਗੁਰਦਾਸਪੁਰ ਰੋਡ ‘ਤੇ ਭੀੜ-ਭੜੱਕੇ ਵਾਲੇ ਸਿੰਬਲ ਚੌਕ ਨੇੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋ ਕਾਰ ਸਵਾਰ ਨੌਜਵਾਨ ਆਪਸ ਵਿਚ ਭਿੜ ਗਏ। ਪੁਲਿਸ ਮੁਤਾਬਕ ਦੋਵਾਂ ਕੋਲ ਲਾਇਸੈਂਸੀ ਹਥਿਆਰ ਸਨ ਤੇ ਦੋਵਾਂ ਧਿਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜਖਮੀ ਹੋਏ ਹਨ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ ਮਾਮਲਾ ਕੋਈ ਪੁਰਾਣੀ ਰੰਜਿਸ਼ ਦਾ ਨਹੀਂ ਲੱਗ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ ਹੋ ਗਈ। ਇਕ ਕਾਰ ‘ਚ ਇਕ ਨੌਜਵਾਨ ਅਤੇ ਦੂਸਰੀ ਗੱਡੀ ‘ਚ ਤਿੰਨ ਨੌਜਵਾਨ ਸਨ। ਦੋਹਾਂ ਵਿਚ ਆਹਮੋ-ਸਾਮਣੇ ਫਾਇਰਿੰਗ ਹੋਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ।

ਬਟਾਲਾ ਦੇ ਐਸਐਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ਵਿੱਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਆਪਣੇ ਲਾਇਸੈਂਸੀ ਰਿਵਾਲਵਰਾਂ ਨਾਲ ਇੱਕ ਦੂਜੇ ‘ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਦੀਪਇੰਦਰ ਸਿੰਘ ਨਾਮਕ ਇੱਕ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਧਰਮਕੋਟ ‘ਚ ਨੂੰਹ-ਸੱਸ ਵਿਚ ਹੋਇਆ ਝਗੜਾ, ਵੀਡੀਓ ਵਾਇਰਲ ਹੋਣ ‘ਤੇ ਮਹਿਲਾ ਕਮਿਸ਼ਨ ਨੇ ਲਿਆ ਐਕਸ਼ਨ
ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਰਹੀ ਹੈ। ਭੀੜ-ਭਾੜ ਵਾਲੇ ਸਿੰਬਲ ਚੌਕ ‘ਤੇ ਦਿਨ-ਦਿਹਾੜੇ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਦੇ ਵਪਾਰੀ ਅਤੇ ਸਥਾਨਕ ਨਿਵਾਸੀ ਦਹਿਸ਼ਤ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










