ਮੋਹਾਲੀ ਦੇ ਜ਼ੀਰਕਪੁਰ ਵਿੱਚ ਇੱਕ ਬਿਲਡਰ ਦੇ ਦਫਤਰ ‘ਤੇ ਸ਼ੁੱਕਰਵਾਰ ਸਵੇਰੇ 11 ਵਜੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਦੋ ਹਥਿਆਰਬੰਦ ਬਦਮਾਸ਼ ਪ੍ਰੋਜੈਕਟ ਗੇਟ ‘ਤੇ ਪਹੁੰਚੇ ਅਤੇ ਤਿੰਨ ਗੋਲੀਆਂ ਚਲਾਈਆਂ।
ਹਮਲਾਵਰ ਮੋਟਰਸਾਈਕਲ ‘ਤੇ ਆਏ। ਉਨ੍ਹਾਂ ਵਿੱਚੋਂ ਇੱਕ ਨੇ ਮੋਟਰਸਾਈਕਲ ਤੋਂ ਉਤਰਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਬਿਲਡਰ ਅਮਿਤ ਦੁਆ ਮੁਤਾਬਕ ਉਸ ਨੂੰ ਪਿਛਲੇ ਇੱਕ ਸਾਲ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਸ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵ੍ਹਾਟਸਐਪ ਕਾਲਾਂ ਰਾਹੀਂ ਵੀ ਧਮਕੀਆਂ ਮਿਲ ਰਹੀਆਂ ਸਨ।
ਇਹ ਵੀ ਪੜ੍ਹੋ : ਅੰਤਰਰਾਜੀ IPL ਸੱਟੇਬਾਜ਼ੀ ਤੇ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼, 2.69 ਕਰੋੜ ਕੈਸ਼ ਬਰਾਮਦ
ਇਸ ਦੌਰਾਨ ਗੋਲੀਬਾਰੀ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਹੁਣ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਨਾਲ ਹੀ, ਫਾਇਰਿੰਗ ਦੇ ਪਿੱਛੇ ਧਮਕੀ, ਪ੍ਰਾਪਰਟੀ ਵਿਵਾਦ ਜਾਂ ਕਿਸੇ ਹੋਰ ਕਾਰਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਏਐਸਪੀ ਗਜ਼ਲਪ੍ਰੀਤ ਸਿੰਘ ਨੇ ਕਿਹਾ ਸਾਨੂੰ ਅੱਜ ਸਵੇਰੇ 11 ਵਜੇ ਹਮਲੇ ਦੀ ਸੂਚਨਾ ਮਿਲੀ। ਬਿਲਡਰ ਅਮਿਤ ਦੁਆ ਨੇ ਆਪਣੇ ਦਫਤਰ ‘ਤੇ ਗੋਲੀਆਂ ਚੱਲਣ ਦੀ ਸੂਚਨਾ ਦਿੱਤੀ। 112 ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਾਨੂੰ ਪਤਾ ਲੱਗਾ ਕਿ ਦੋ ਲੋਕਾਂ ਨੇ ਗੋਲੀਬਾਰੀ ਕੀਤੀ ਹੈ। ਅਸੀਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








