ਪੰਜਾਬ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਰਿਸ਼ਵਤਖੋਰੀ ਦੇ ਮਾਮਲੇ ਵਿਚ ਦਰਜ FIR ਤੇ ਟ੍ਰਾਇਲ ਕੋਰਟ ਦੀ ਕਾਰਵਾਈ ਨੂੰ ਰੱਦ ਕਰਨ ਵਾਲੀ ਮੰਗ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਹਾਈਕੋਰਟ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ।
ਹਾਈਕੋਰਟ ਨੇ ਕਿਹਾ ਕਿ ਪਟੀਸ਼ਨ ਬੇਬੁਨਿਆਦ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ 2022 ਵਿਚ ਪੰਜਾਬ ਵਿਜੀਲੈਂਸ ਨੇ ਆਪਣੇ AIG ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਆਪਣਾ ਨਾਂ ਕਢਵਾਉਣ ਲਈ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ AIG ਨੂੰ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ, ਪਰ ਐਨ ਮੌਕੇ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ‘ਪੰਜਾਬ ‘ਚ ਕਿਸੇ ਯੋਗ ਵੋਟਰ ਦੀ ਅਸਲ ਵੋਟ ਨਾ ਕੱਟੀ ਜਾਵੇ’-CM ਮਾਨ ਦੀ ਸਮੂਹ BLO ਤੇ ਵਲੰਟੀਅਰਾਂ ਨੂੰ ਅਪੀਲ
ਸਾਬਕਾ ਮੰਤਰੀ ਨੇ ਇਸੇ ਮਾਮਲੇ ਵਿਚ ਦਰਜ ਹੋਈ FIR ਤੇ ਚੱਲ ਰਹੀ ਟ੍ਰਾਇਲ ਕੋਰਟ ਦੀ ਕਾਰਵਾਈ ਨੂੰ ਰੱਦ ਕਰਨ ਦੀ ਹਾਈਕੋਰਟ ਦਾ ਰੁਖ ਕੀਤਾ ਸੀ ਪਰ ਅਦਾਲਤ ਵੱਲੋਂ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








