ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਆਪਣੇ ਦੌਰੇ ਦੌਰਾਨ ਸ਼ਾਹਕੋਟ ਵਿੱਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ‘ਤੇ ਬਣਨ ਵਾਲੀ 35 ਕਿਲੋਮੀਟਰ ਲੰਬੀ ਪੱਕੀ ਸੜਕ ਦਾ ਨੀਂਹ ਪੱਥਰ ਰੱਖਿਆ। ਗਿੱਦੜਪਿੰਡੀ ਤੋਂ ਫਿਲੌਰ ਤੱਕ ਬਣਨ ਵਾਲੀ ਇਹ ਸੜਕ ਇਸ ਖੇਤਰ ਦੇ ਦਰਜਨਾਂ ਪਿੰਡਾਂ ਨੂੰ ਜੋੜੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੜਕ ਨਾਲ 15 ਤੋਂ 16 ਹਜ਼ਾਰ ਲੋਕਾਂ ਨੂੰ ਸਹੂਲਤ ਮਿਲੇਗੀ। ਇਸ ਸੜਕ ‘ਤੇ 61 ਕਰੋੜ 82 ਲੱਖ ਦਾ ਖਰਚਾ ਆਵੇਗਾ ਤੇ ਇਹ 15 ਮੁੱਖ ਪਿੰਡਾਂ ਨੂੰ ਜੋੜੇਗੀ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਲੰਬੇ ਸਮੇਂ ਤੋਂ ਚੱਲ ਰਹੇ ਯਤਨਾਂ ਅਤੇ ਮਾਨ ਸਰਕਾਰ ਦੇ ਇਸ ਉਪਰਾਲੇ ਨਾਲ ਹੜ੍ਹ ਪ੍ਰਭਾਵਿਤ ਖੇਤਰ ਦੇ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲੇਗੀ। ਇਸ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਯਾਤਰਾ ਸੌਖੀ ਹੋਵੇਗੀ।
ਇਹ ਵੀ ਪੜ੍ਹੋ : ਨਿਊਯਾਰਕ ‘ਚ ਘੋੜਾ ਬੱਘੀ ਪਲਟਣ ਨਾਲ ਨੌਜਵਾਨ ਦੀ ਮੌਤ, ਪਠਾਨਕੋਟ ਤੋਂ ਘੁੰਮਣ ਗਿਆ ਸੀ ਪਰਿਵਾਰ
ਨੀਂਹ ਪੱਥਰ ਸਮਾਗਮ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਮੁੱਖ ਮੰਤਰੀ ਨਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸੰਤ ਸੀਚੇਵਾਲ ਇਸ ਇਤਿਹਾਸਕ ਪ੍ਰਾਜੈਕਟ ਨੂੰ ਸਾਕਾਰ ਕਰਨ ਲਈ ਲੰਬੇ ਸਮੇਂ ਤੋਂ ਨਿਰੰਤਰ ਯਤਨ ਕਰ ਰਹੇ ਸਨ। ਸਥਾਨਕ ਲੋਕ ਉਨ੍ਹਾਂ ਦੇ ਯਤਨਾਂ ਨੂੰ ਇੱਕ ਵੱਡੀ ਪ੍ਰਾਪਤੀ ਵਜੋਂ ਵੇਖਦੇ ਹਨ।
ਸੰਤ ਸੀਚੇਵਾਲ ਨੇ ਦੱਸਿਆ ਕਿ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਸਿੱਧਾ ਜੋੜੇਗੀ। ਇਸ ਨਾਲ ਯਾਤਰਾ ਸੌਖੀ ਹੋਵੇਗੀ ਅਤੇ ਬੰਨ੍ਹ ਮਜ਼ਬੂਤ ਹੋਵੇਗਾ। ਇਹ ਮੰਗ ਕਈ ਸਾਲਾਂ ਤੋਂ ਲਟਕਦੀ ਆ ਰਹੀ ਸੀ ਅਤੇ ਭਗਵੰਤ ਮਾਨ ਸਰਕਾਰ ਨੇ ਹੁਣ ਇਸਨੂੰ ਪੂਰਾ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









