ਜਲੰਧਰ ਨੇੜੇ ਸੜਕ ਹਾਦਸੇ ਵਿਚ ਮਾਰੇ ਗਏ ਫੌਜੀ ਦੇ ਪਰਿਵਾਰ ਦਾ ਦਸੂਹਾ ਦੇ ਪਿੰਡ ਹਿੰਮਤਪੁਰ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਇਕੱਠੇ ਚਾਰ ਪੂਰੇ ਪਰਿਵਾਰ ਦਾ ਅੰਤਿਮ ਸੰਸਕਾਰ ਦੇਖ ਕੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਬੀਤੇ ਦਿਨ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਕਿਸ਼ਨਗੜ੍ਹ ਨੇੜੇ ਇੱਕ ਕਾਰ ਹਾਦਸੇ ਵਿਚ ਪੂਰੇ ਪਰਿਵਾਰ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਪਰਿਵਾਰ ਦਸੂਹਾ ਦਾ ਪਿੰਡ ਹਿੰਮਤਪੁਰ ਦਾ ਰਹਿਣ ਵਾਲਾ ਸੀ ਅਤੇ ਸਵੇਰੇ-ਸਵੇਰੇ ਸ੍ਰੀ ਹਜੂਰ ਸਾਹਿਬ ਜਾਣ ਦੇ ਲਈ ਜਲੰਧਰ ਰੇਲਵੇ ਸਟੇਸ਼ਨ ਲਈ ਰਵਾਨਾ ਹੋਇਆ ਸੀ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ
ਦੱਸ ਦੇਈਏ ਕਿ ਰੁਪਿੰਦਰ ਸਿੰਘ ਜੋ ਫੌਜ ਵਿਚ ‘ਚ ਨੌਕਰੀ ਕਰਦਾ ਸੀ ਅਤੇ ਆਪਣੀ ਪਤਨੀ, ਪੁੱਤਰ ਅਤੇ ਮਾਂ ਦੇ ਨਾਲ ਸ੍ਰੀ ਹਜੂਰ ਸਾਹਿਬ ਦਰਸ਼ਨ ਕਰਨ ਲਈ ਜਾ ਰਹੇ ਸੀ ਉਦੋਂ ਰਸਤੇ ਵਿਚ ਉਨ੍ਹਾਂ ਦੀ ਗੱਡੀ ਸਾਹਮਣੇ ਤੋਂ ਆ ਰਹੀ ਕਾਰ ਦੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਰੁਪਿੰਦਰ ਸਣੇ ਉਸ ਦੇ ਪੂਰੇ ਪਰਿਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅੱਜ ਰੁਪਿੰਦਰ ਸਣੇ ਉਸ ਦੇ ਪੂਰੇ ਪਰਿਵਾਰ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਵਿਚ ਕਰ ਦਿੱਤਾ ਗਿਆ। ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਪਰਿਵਾਰ ਨੂੰ ਨਮ ਅੱਖਾਂ ਨਾਲ ਵਿਦਾਈ ਦੇਣ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









