ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਸਤੰਬਰ 2023 ਵਿੱਚ ਦੁਨੀਆ ਭਰ ’ਚ ਰਿਲੀਜ਼ ਹੋਈ ਸੀ। ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਹੁਣ ਆਖਰਕਾਰ OTT ਪਲੇਟਫਾਰਮ ਚੌਪਾਲ ‘ਤੇ ਪ੍ਰਸਾਰਿਤ ਹੋਣ ਲਈ ਤਿਆਰ ਹੈ।

Gaddi JaandiAe Chalaangaan Maardi
ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ। ਇਹ ਫ਼ਿਲਮ ਦਾਜ ਵਰਗੇ ਗੰਭੀਰ ਵਿਸ਼ੇ ਨੂੰ ਕਾਮੇਡੀ ਦਾ ਤੜਕਾ ਲਗਾ ਕੇ ਸਮਾਜ ਨੂੰ ਇਕ ਸੇਧ ਦੇਣ ਦੀ ਕੋਸ਼ਿਸ਼ ਕਰਦੀ ਹੈ। ਬੇਸ਼ੱਕ ਇਹ ਇਕ ਕਾਮੇਡੀ ਫ਼ਿਲਮ ਹੈ ਪਰ ਜੇਕਰ ਕਾਮੇਡੀ ਦੇ ਨਾਲ ਸਮਾਜ ਨੂੰ ਕੋਈ ਸੁਨੇਹਾ ਦਿੱਤਾ ਜਾਵੇ ਤਾਂ ਇਸ ਤੋਂ ਵੱਧ ਹੋਰ ਕੁਝ ਨਹੀਂ ਹੋ ਸਕਦਾ ਤੇ ਇਹੀ ਚੀਜ਼ ਇਹ ਫ਼ਿਲਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸ ਦੇਈਏ ਕਿ ਫਿਲਮ ਦਾਜ ਦੇ ਲੋਭੀ ਮਾਪਿਆਂ ਦੀ ਕਹਾਣੀ ਨੂੰ ਬਿਆਨ ਕਰਦੀ ਹੈ। ਜੋ ਕਿ ਆਪਣੇ ਐਮਬੀਏ ਪਾਸ ਮੁੰਡੇ ਲਈ ਅਜਿਹੀ ਕੁੜੀ ਦੀ ਤਲਾਸ਼ ‘ਚ ਹਨ, ਜਿਸ ਦਾ ਪਰਿਵਾਰ ਉਨ੍ਹਾਂ ਨੂੰ ਕਾਰ ਗਿਫਟ ਕਰ ਸਕੇ। ਇਸ ਫ਼ਿਲਮ ‘ਚ ਜਿੱਥੇ ਦਾਜ ਵਰਗੀ ਕੁਰੀਤੀ ਨੂੰ ਵਿਖਾਉਣ ਦੀ ਕੋਸ਼ਿਸ਼ ਹੋਵੇਗੀ, ਉੱਥੇ ਹੀ ਇਸ ਗੰਭੀਰ ਮੁੱਦੇ ਨੂੰ ਦਰਸਾਉਣ ਦੇ ਨਾਲ-ਨਾਲ ਕਾਮੇਡੀ ਦੇ ਨਾਲ ਇਹ ਪ੍ਰਸ਼ੰਸਕਾਂ ਨੂੰ ਹਸਾਉਣ ਵਿੱਚ ਕਾਮਯਾਬ ਹੋਵੇਗੀ। ਦੱਸ ਦੇਈਏ ਕਿ ਇਹ ਫ਼ਿਲਮ 28 ਸਤੰਬਰ ਨੂੰ ਰਿਲੀਜ਼ ਹੋਈ ਸੀ ਤੇ ਹੁਣ ਇਹ ਫਿਲਮ OTT ਚੌਪਾਲ ਤੇ ਰਿਲੀਜ਼ ਹੋਣ ਲਈ ਤਿਆਰ ਹੈ।










