ਸ੍ਰੀ ਗੁਰ ਗ੍ਰੰਥ ਸਾਹਿਬ ਜਾਗਤ ਜੋਤਿ ਸੁਰੱਖਿਆ ਐਕਟ 2026 ਨਾਲ ਜੁੜੀਆਂ ਇਤਰਾਜ਼ਯੋਗ ਧਾਰਾਵਾਂ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਚਿੰਤਾ ਪ੍ਰਗਟਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਵੇਗੀ। ਜਥੇਦਾਰ ਗੜਗੱਜ ਨੇ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਸੱਦਾ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 11 ਵਜੇ ਬੈਠਕ ਸ਼ੁਰੂ ਹੋਵੇਗੀ ।
ਬੈਠਕ ਵਿਚ ਸਿੱਖ ਪੰਥ ਦੀਆਂ ਵੱਖ-ਵੱਖ ਜਥੇਬੰਦੀਆਂ, ਨਿਹੰਗ ਸੇਵਾ ਸੰਗਠਨਾਂ, ਕਾਰ ਸੇਵਾ ਸੰਪਰਦਾਵਾਂ, ਟਕਸਾਲਾਂ, ਵੱਖ-ਵੱਖ ਫੈਡਰੇਸ਼ਨਾਂ, ਵਿਦਵਾਨਾ ਤੇ ਕਈ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀ ਨੂੰ ਸੱਦਾ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਕਈ ਅਹਿਮ ਪੰਥਕ ਮੁੱਦਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਤੇ ਪੰਥ ਨਾਲ ਜੁੜੇ ਸਾਰੇ ਪੱਖ ਆਪਣੀ ਰਾਏ ਪੇਸ਼ ਕਰਨਗੇ।
ਇਹ ਵੀ ਪੜ੍ਹੋ : ਅਮਰੀਕਾ-ਈਰਾਨ ਵਿਚਾਲੇ ਬਣੀ ਸਹਿਮਤੀ, ਦੋਵੇਂ ਦੇਸ਼ 19 ਜੂਨ ਨੂੰ ਸ਼ਾਂਤੀ ਸਮਝੌਤੇ ‘ਤੇ ਕਰਨਗੇ ਦਸਤਖ਼ਤ
ਹਾਲਾਂਕਿ ਬੈਠਕ ਖਤਮ ਹੋਣ ਦੇ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੇ ਜਾਣ ਦੀ ਸੰਭਾਵਨਾ ਹੈ ਜਿਸ ਵਿਚ ਬੈਠਕ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਬੈਠਕ ਵਿਚ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਚਰਚਾ ਹੋਣ ਦੀ ਵੀ ਸੰਭਾਵਨਾ ਹੈ। ਸਿਖ ਸੰਗਠਨਾਂ ਵੱਲੋਂ ਲੰਬੇ ਸਮੇਂ ਤੋਂ ਇਨ੍ਹਾਂ ਮਾਮਲਿਆਂ ਨੂੰ ਉਠਾਇਆ ਜਾਂਦਾ ਰਿਹਾ ਹੈ। ਕੁੱਲ ਮਿਲਾ ਕੇ ਇਹ ਬੈਠਕ ਸਿੱਖ ਪੰਥ ਲਈ ਅਹਿਮ ਮੰਨੀ ਜਾ ਰਹੀ ਹੈ ਜਿਸ ਵਿਚ ਧਾਰਮਿਕ, ਸਮਾਜਿਕ ਤੇ ਸਿਆਸੀ ਦ੍ਰਿਸ਼ਟੀ ਤੋਂ ਕਈ ਅਹਿਮ ਫੈਸਲੇ ਸਾਹਮਣੇ ਆ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









