ਦਿੱਲੀ ਦੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨਾਲ ਜੁੜਿਆ ਮਾਮਲਾ ਅੱਜਕਲ੍ਹ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਵਿਚ FIR ਦਰਜ ਹੋਣ ਤੋਂ ਬਾਅਦ ਹੁਣ ਇੱਕ ਕੁੜੀ ਦਾ ਮਾਫੀ ਮੰਗਦੇ ਹੋਏ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੇ ਪੂਰੇ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ।
ਵਾਇਰਲ ਵੀਡੀਓ ਵਿੱਚ ਕੁੜੀ ਭਾਵੁਕ ਹੋ ਕੇ ਕਹਿੰਦੀ ਨਜ਼ਰ ਆ ਰਹੀ ਹੈ ਕਿ ਉਹ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਦੀਆਂ ਗੱਲਾਂ ਵਿਚ ਆ ਗਈ ਸੀ। ਉਸ ਨੇ ਕਿਹਾ ਕਿ ਮੈਂ ਜੋ ਕੀਤਾ ਉਹ ਮੁਆਫੀ ਲਾਇਕ ਨਹੀਂ ਪਰ ਇਹ ਮੇਰੀ ਪਹਿਲੀ ਤੇ ਆਖਰੀ ਗਲਤੀ ਹੈ। ਮੈਂ ਜੋ ਵੀ ਕਿਹਾ ਉਸ ਲਈ ਮੈਂ ਬਹੁਤ ਸ਼ਰਮਿੰਦਾ ਹਾਂ।”
ਇਹ ਪੂਰੀ ਘਟਨਾ 23 ਜੁਲਾਈ ਨੂੰ ਜੰਤਰ-ਮੰਤਰ ‘ਤੇ ਹੋਏ ਵਿਰੋਧ ਪ੍ਰਦਰਸ਼ਨ ਨਾਲ ਜੁੜੀ ਦੱਸੀ ਜਾ ਰਹੀ ਹੈ। ਦੋਸ਼ ਹੈ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ, ਘਟਨਾ ਨਾਲ ਸਬੰਧਤ ਕਈ ਵੀਡੀਓ ਅਤੇ ਪੋਸਟਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਸਾਂਝੀਆਂ ਹੋਣ ਲੱਗੀਆਂ।
ਇਹ ਵੀ ਪੜ੍ਹੋ : J&K : ਕੁਲਗਾਮ ‘ਚ ਪਹਿਲਗਾਮ ਵਰਗਾ ਹਮਲਾ, ਅੱਤਵਾਦੀਆਂ ਨੇ ਨਾਂ ਪੁੱਛ ਕੇ ਹਿੰਦੂਆਂ ਨੂੰ ਮਾਰੀ ਗੋਲੀ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੰਤਰ-ਮੰਤਰ ‘ਤੇ ਕੁਝ ਸ਼ਰਾਰਤੀ ਬੱਚਿਆਂ ਨੇ ਪ੍ਰਦਰਸ਼ਨ ਦੌਰਾਨ ਮੈਨੂੰ ਤੇ ਮੇਰੀ ਸਵਰਗਵਾਸੀ ਮਾਂ ਨੂੰ ਗਾਲਾਂ ਕੱਢੀਆਂ, ਅਜਿਹੇ ਅਪਮਾਨਜਨਕ ਸ਼ਬਦ ਸੱਭਿਆਚਾਰਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਬਚਪਨ ‘ਚ ਗਲਤੀਆਂ ਹੁੰਦੀਆਂ ਨੇ ਤੇ ਗਲਤੀਆਂ ਸੁਧਾਰਨ ਦਾ ਮੌਕਾ ਵੀ ਹੁੰਦਾ ਹੈ, ਇਹ ਗੁਮਰਾਹ ਹੋਏ ਨੌਜਵਾਨ ਹਨ, ਹੁਣ ਸਮਾਂ ਆ ਗਿਆ ਹੈ ਕਿ ਬੱਚਿਆਂ ਨੂੰ ਸਹੀ ਰਾਹ ਦਿਖਾਇਆ ਜਾਵੇ, ਮੈਂ ਬੱਚਿਆਂ ਨੂੰ ਮੁਆਫ਼ ਕਰਨਾ ਚਾਹੁੰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








