ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ 7 ਸੂਬਿਆਂ ਤੇ 2 ਕੇਂਦਰ ਸ਼ਾਸਿਤ ਸੂਬਿਆਂ ਵਿਚ ਨਵੀਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕੇਂਦਰ ਵੱਲੋਂ 7 ਰਾਜਪਾਲ ਤੇ 2 ਉਪ ਰਾਜਪਾਲ ਦੇ ਤਬਾਦਲੇ ਕੀਤੇ ਗਏ ਹਨ। ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਅਸਤੀਫਾ ਦੇ ਦਿੱਤਾ। ਉਨ੍ਹਾਂ ਦੀ ਥਾਂ ਤਮਿਲਨਾਡੂ ਦੇ ਰਾਜਪਾਲ ਰਹੇ ਆਰਐੱਨ ਰਵੀ ਨੂੰ ਬੰਗਾਲ ਭੇਜਿਆ ਗਿਆ ਹੈ।
ਕਵਿੰਦਰ ਗੁਪਤਾ ਨੂੰ ਹਿਮਾਚਲ ਪ੍ਰਦੇਸ਼ ਦਾ, ਸ਼ਿਵ ਪ੍ਰਤਾਪ ਸ਼ੁਕਲਾ ਨੂੰ ਤੇਲੰਗਾਨਾ ਦਾ, ਨੰਦਕਿਸ਼ੋਰ ਯਾਦਵ ਨੂੰ ਨਾਗਾਲੈਂਡ ਦਾ, ਰਾਜੇਂਦਰ ਵਿਸ਼ਵਨਾਥ ਆਰਲੇਕਰ ਨੂੰ ਤਮਿਲਨਾਡੂ ਦਾ, ਲੈਫਟੀਨੈਂਟ ਜਨਰਲ ਸੈਯਦ ਅਤਾ ਹਸਨੈਨ ਨੂੰ ਬਿਹਾਰ ਦੇ , ਜਿਸ਼ਣੂ ਦੇਵ ਵਰਮਾ ਨੂੰ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ
ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ ਕੀਤੇ ਗਏ ਹਨ ਤੇ ਉਹ ਵਿਨੈ ਕੁਮਾਰ ਸਕਸੈਨਾ ਦੀ ਥਾਂ ਲੈਣਗੇ। ਤਰਨਜੀਤ ਸੰਧੂ ਭਾਰਤੀ ਵਿਦੇਸ਼ ਸੇਵਾ ਦੇ ਸੇਵਾਮੁਕਤ ਡਿਪਲੋਮੈਟ ਹਨ। ਉਹ ਸ਼੍ਰੀਲੰਕਾ ‘ਚ ਭਾਰਤ ਦੇ ਹਾਈ ਕਮਿਸ਼ਨਰ ਤੇ ਅਮਰੀਕਾ ‘ਚ ਭਾਰਤ ਦੇ ਰਾਜਦੂਤ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:










