Great Indian KapilShow Trailer: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਬਹੁਤ ਉਡੀਕੇ ਜਾ ਰਹੇ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਨਾਲ ਵਾਪਸੀ ਕਰ ਰਹੇ ਹਨ। ਇਸ ਵਾਰ ਇਹ ਹੋਰ ਵੀ ਖਾਸ ਹੋਵੇਗਾ ਕਿਉਂਕਿ ਸੁਨੀਲ ਗਰੋਵਰ ਵੀ ਉਨ੍ਹਾਂ ਦੇ ਨਾਲ ਹੋਣਗੇ। ਦੋ ਮਸ਼ਹੂਰ ਕਾਮੇਡੀਅਨਾਂ ਨੂੰ ਇੱਕ ਮੰਚ ‘ਤੇ ਇਕੱਠੇ ਦੇਖਣ ਦਾ ਇੰਤਜ਼ਾਰ ਜਲਦ ਹੀ ਖਤਮ ਹੋਣ ਵਾਲਾ ਹੈ, ਕਿਉਂਕਿ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ’ ਦੇ ਟ੍ਰੇਲਰ ਦੀ ਰਿਲੀਜ਼ ਡੇਟ ਬਾਹਰ ਹੋ ਗਈ ਹੈ।

Great Indian KapilShow Trailer
ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਲੰਬੇ ਸਮੇਂ ਬਾਅਦ ਇਕੱਠੇ ਨਜ਼ਰ ਆਉਣ ਵਾਲੇ ਹਨ। ਅਜਿਹੇ ‘ਚ ਪ੍ਰਸ਼ੰਸਕਾਂ ਦਾ ਉਤਸ਼ਾਹ ਸਿਖਰਾਂ ‘ਤੇ ਹੈ। ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ ਟੀਵੀ ਤੋਂ ਬਾਅਦ ਹੁਣ ਓਟੀਟੀ ਸਪੇਸ ਵਿੱਚ ਵੀ ਐਂਟਰੀ ਕਰਨ ਜਾ ਰਿਹਾ ਹੈ। ਹਾਲ ਹੀ ‘ਚ ਪਲੇਟਫਾਰਮ Netflix ਨੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ’ ਦੀ ਸਟ੍ਰੀਮਿੰਗ ਬਾਰੇ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਹੁਣ 22 ਮਾਰਚ ਨੂੰ ਸ਼ੋਅ ਦੇ ਟ੍ਰੇਲਰ ਰਿਲੀਜ਼ ਦੀ ਅਪਡੇਟ ਦਿੱਤੀ ਗਈ ਹੈ। ‘ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ’ ਦਾ ਵੀਡੀਓ ਜਾਰੀ ਕਰਦੇ ਹੋਏ ਨੈੱਟਫਲਿਕਸ ਨੇ ਕਿਹਾ ਕਿ ਸ਼ੋਅ ਦਾ ਟ੍ਰੇਲਰ ਅੱਜ ਯਾਨੀ 23 ਮਾਰਚ ਨੂੰ ਰਿਲੀਜ਼ ਕੀਤਾ ਜਾਵੇਗਾ।
View this post on Instagram
‘ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ’ ‘ਚ ਇਕ ਵਾਰ ਫਿਰ ਸਿਤਾਰਿਆਂ ਦਾ ਇਕੱਠ ਦੇਖਣ ਨੂੰ ਮਿਲੇਗਾ। ਕੁਝ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਆਮਿਰ ਖਾਨ ਵੀ ਕਪਿਲ ਸ਼ਰਮਾ ਦੇ ਸ਼ੋਅ ‘ਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਤੋਂ ਇਲਾਵਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ’ ‘ਚ ਬ੍ਰਿਟਿਸ਼ ਗਾਇਕ ਅਤੇ ਗੀਤਕਾਰ ਐਡ ਸ਼ੀਰਨ ਵੀ ਨਜ਼ਰ ਆ ਸਕਦੇ ਹਨ। ਹਾਲ ਹੀ ‘ਚ ਕਪਿਲ ਸ਼ਰਮਾ ਨੂੰ ਭਾਰਤ ਦੌਰੇ ਦੌਰਾਨ ਐਡ ਸ਼ੀਰਨ ਨਾਲ ਦੇਖਿਆ ਗਿਆ ਸੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .





