ਵਿਸਾਖੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ ਸੀਮਾ ਸੁਰੱਖਿਆ ਬਲ (BSF) ਨੇ ਉਨ੍ਹਾਂ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਰੋਕ ਲਿਆ। ਅਧਿਕਾਰੀਆਂ ਅਨੁਸਾਰ ਮੁਤਾਬਕ ਸ਼ਰਧਾਲੂਆਂ ਨੂੰ ਰੋਕਿਆ ਗਿਆ ਸੀ, ਉਨ੍ਹਾਂ ਦੇ ਨਾਮ ਅਪਰੂਵਲ ਲਿਸਟਵਿੱਚ ਨਹੀਂ ਸਨ।
BSF ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅਪਰੂਵਲ ਮਿਲਣ ਤੱਕ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਰਿਪੋਰਟਾਂ ਮੁਤਾਬਕ ਭਾਰਤ ਤੋਂ ਲਗਭਗ 2,840 ਸਿੱਖ ਸ਼ਰਧਾਲੂਆਂ ਦਾ ਇੱਕ ਜਥਾਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ।
ਸਿੱਖ ਸ਼ਰਧਾਲੂ ਵਿਸਾਖੀ ਮਨਾਉਣ ਅਤੇ ਪਾਕਿਸਤਾਨ ਵਿੱਚ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਨੂੰ 10 ਦਿਨਾਂ ਦਾ ਵੀਜ਼ਾ ਦਿੱਤਾ ਗਿਆ ਹੈ। ਮੋਗਾ ਤੋਂ ਆਏ ਜਸਵਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਕੋਲ ਸਾਰੇ ਜ਼ਰੂਰੀ ਦਸਤਾਵੇਜ਼ ਅਤੇ ਵੀਜ਼ੇ ਹਨ। ਉਨ੍ਹਾਂ ਕਿਹਾ ਕਿ “ਜਦੋਂ ਸਾਡਾ ਵੀਜ਼ਾ ਲੱਗਾ ਹੈ, ਤਾਂ ਸਾਨੂੰ ਰੋਕਣ ਦਾ ਕੋਈ ਜਾਇਜ ਕਾਰਨ ਨਹੀਂ ਹੈ। ਇਹ ਇੱਕ ਪ੍ਰਸ਼ਾਸਨਿਕ ਕਮੀ ਹੈ, ਜਿਸ ਦਾ ਖਮਿਆਜਾ ਸਾਨੂੰ ਭੁਗਤਣਾ ਪੈ ਰਿਹਾ ਹੈ।”

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ 1,795 ਵੀਜ਼ਾ ਅਰਜ਼ੀਆਂ ਜਮ੍ਹਾਂ ਕਰਵਾਈਆਂ, ਜਿਨ੍ਹਾਂ ਵਿੱਚੋਂ 1,763 ਨੂੰ ਵੀਜਾ ਜਾਰੀ ਕੀਤਾ ਗਿਆ। ਇਹ ਜਥਾ ਧਾਰਮਕਿਕ ਥਾਵਾਂ ਦੇ ਦਰਸ਼ਨ ਕਰਨ ਤੋਂ ਬਾਅਦ 19 ਅਪ੍ਰੈਲ ਨੂੰ ਭਾਰਤ ਪਰਤੇਗਾ। ਅਧਿਕਾਰੀਆਂ ਮੁਤਾਬਕ ਪੂਰੀ ਯਾਤਰਾ 10 ਦਿਨ ਚੱਲੇਗੀ।
ਵੱਖ-ਵੱਖ ਕਮੇਟੀਆਂ ਦੇ ਸ਼ਰਧਾਲੂ ਖਾਲਸਾ ਸਾਜਣਾ ਦਿਵਸ (ਵਿਸਾਖੀ) ‘ਤੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ 409 ਸ਼ਰਧਾਲੂਆਂ, ਹਰਿਆਣਾ ਕਮੇਟੀ ਤੋਂ 255 ਅਤੇ ਸ਼੍ਰੋਮਣੀ ਕਮੇਟੀ ਤੋਂ 1,763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ, ਜਿਸ ਨਾਲ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਕੁੱਲ ਗਿਣਤੀ 2,840 ਹੋ ਗਈ ਹੈ।
ਇਹ ਵੀ ਪੜ੍ਹੋ : 6 ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਮੁਅੱਤਲ DIG ਹਰਚਰਨ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਮਿਲਿਆ ਵੱਡਾ ਝਟਕਾ
ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਵੀਜ਼ੇ ਜਾਰੀ ਕਰਨ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਲਗਾਈ ਗਈ 20 ਡਾਲਰ ਦੀ ਫੀਸ ਨੂੰ ਖਤਮ ਕਰਨ ਦੀ ਵੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਦੱਸਿਆ ਕਿ ਖਾਲਸਾ ਸਿਰਜਣਾ ਦਿਵਸ 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਇਹ ਜਥਾ ਪਾਕਿਸਤਾਨ ਭੇਜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:











