ਅੰਮ੍ਰਿਤਸਰ ਸ਼ਹਿਰ ਦੇ ਛੇਹਰਟਾ ਇਲਾਕੇ ‘ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਨਾਮਵਰ ਡਾਕਟਰ ਹਰੀਸ਼ ਸ਼ਰਮਾ ਦੇ ਘਰ ਦੇ ਬਾਹਰ ਖੜੀ ਗੱਡੀ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਦਲਿਤ ਸੁਰੱਖਿਆ ਸੈਨਾ ਦੇ ਫਾਊਂਡਰ ਪ੍ਰੈਜ਼ੀਡੈਂਟ ਸ਼ਬੀਰ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਡਾਕਟਰ ਹਰੀਸ਼ ਵੱਲੋਂ ਫ਼ੋਨ ਕਰਕੇ ਉਨ੍ਹਾਂ ਨੂੰ ਇਸ ਹਮਲੇ ਬਾਰੇ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਦੇ ਅਨੁਸਾਰ ਡਾਕਟਰ ਹਰੀਸ਼ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਸੰਭਵ ਹੈ ਕਿ ਕਿਸੇ ਪੁਰਾਣੀ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ ਹੋਵੇ।
ਇਸੇ ਮਾਮਲੇ ‘ਚ ਕੌਮਾਂਤਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਡਾ. ਹਰੀਸ਼ ਸ਼ਰਮਾ ਨੇ ਵੀ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤੇ ਲੋਕ ਇੱਕ ਗੱਡੀ ਵਿੱਚ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਪੁਤਲੀ ਘਰ ਇਲਾਕੇ ਤੋਂ ਸ਼ੁਰੂ ਹੋਇਆ ਇਹ ਪਿੱਛਾ ਯੂਨੀਵਰਸਿਟੀ ਨੇੜੇ ਤੱਕ ਜਾਰੀ ਰਿਹਾ। ਸ਼ੱਕ ਹੋਣ ‘ਤੇ ਉਹ ਇੱਕ ਦੁਕਾਨ ‘ਤੇ ਲਗਭਗ ਅੱਧਾ ਘੰਟਾ ਰੁਕੇ, ਪਰ ਗੱਡੀ ਉਨ੍ਹਾਂ ਦੇ ਆਲੇ-ਦੁਆਲੇ ਹੀ ਘੁੰਮਦੀ ਰਹੀ।
ਇਹ ਵੀ ਪੜ੍ਹੋ : ਨਿਊਯਾਰਕ ਹਵਾਈ ਅੱਡੇ ‘ਤੇ ਜਹਾਜ਼ ਤੇ ਫਾਇਰ ਟਰੱਕ ਦੀ ਟੱ/ਕਰ, 2 ਲੋਕਾਂ ਦੀ ਮੌ.ਤ, ਕਈ ਜ਼ਖਮੀ, ਹਵਾਈ ਅੱਡਾ ਬੰਦ
ਉਨ੍ਹਾਂ ਦੇ ਅਨੁਸਾਰ ਕੁਝ ਸਮੇਂ ਬਾਅਦ ਹਮਲਾਵਰਾਂ ਵੱਲੋਂ ਉਨ੍ਹਾਂ ਦੀ ਗੱਡੀ ‘ਤੇ ਗੋਲੀ ਚਲਾਈ ਗਈ। ਘਟਨਾ ਤੋਂ ਬਾਅਦ ਉਨ੍ਹਾਂ ਨੇ ਪਹਿਲਾਂ ਆਪਣੇ ਪਰਿਵਾਰ ਨੂੰ ਨਾ ਦੱਸਦੇ ਹੋਏ ਸਿੱਧਾ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਬੂਤ ਇਕੱਠੇ ਕੀਤੇ ਗਏ। ਪੁਲਿਸ ਵੱਲੋਂ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਮੌਕੇ ਸ਼ਬੀਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ, ਡਾਕਟਰ ਹਰੀਸ਼ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਡਾ. ਹਰੀਸ਼ ਸ਼ਰਮਾ ਨੇ ਵੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਸੇਵਕਾਂ ਨੂੰ ਡਰਾਉਣ ਦੀ ਕੋਸ਼ਿਸ਼ ਹਨ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









