ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਤੋਂ 21 ਦਿਨਾਂ ਦੀ ਪੈਰੋਲ ਮਿਲੀ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਹ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉੁਸ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋਈ ਹੈ। ਅੱਜ ਸਵੇਰੇ ਲਗਭਗ 6 ਵਜੇ ਕੇ 5 ਮਿੰਟ ‘ਤੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲਿਆ। ਉਸ ਦੇ ਕਾਫਲੇ ਵਿਚ 2 ਲੈਂਡ ਕਰੂਜ਼ਰ, ਦੋ ਫਾਰਚੂਨਰ, ਦੋ ਇਨੋਵਾ ਤੇ 2 ਪੁਲਿਸ ਐਸਕਾਰਟ ਵਾਹਨ ਸ਼ਾਮਲ ਸਨ। ਉਹ ਲਗਭਗ 8 ਵਜੇ ਸਿਰਸਾ ਡੇਰੇ ਪਹੁੰਚਿਆ.
ਦੱਸ ਦੇਈਏ ਕਿ 9 ਸਾਲ ਵਿਚ ਇਹ 17ਵੀਂ ਵਾਰ ਹੈ ਜਦੋਂ ਉਹ ਪੈਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਸਾਲ ਜਨਵਰੀ ਵਿਚ ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।ਇਸ ਦੇ ਬਾਅਦ 26 ਮਈ ਨੂੰ 30 ਦਿਨਾਂ ਦੀ ਦੀ ਪੈਰੋਲ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ 25 ਅਗਸਤ 2017 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉਸ ਦੇ ਦੀਆਂ ਦੋ ਸਾਧਵੀਆਂ ਤੋਂ ਜਬਰ ਜਨਾਹ ਦਾ ਦੋਸ਼ੀ ਠਹਿਰਾਇਆ ਗਿਆ ਸੀ। ਦੋਵੇਂ ਮਾਮਲੇ ਵਿਚ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ। ਇਸੇ ਸਜ਼ਾ ਦੇ ਚੱਲਦੇ ਉਹ ਅਜੇ ਵੀ ਜੇਲ੍ਹ ਵਿਚ ਹੈ। ਡੇਰਾ ਮੈਨੇਜਰ ਰਣਜੀਤ ਸਿੰਘ ਹੱਤਿਆਕਾਂਡ ਵਿਚ ਪਹਿਲਾਂ ਹੀ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 2021 ਵਿਚ ਉਸ ਨੂੰ ਕਤਲ ਦੀ ਸਾਜਿਸ਼ ਦਾ ਦੋਸ਼ੀ ਮੰਨਦੇ ਹੋਏ ਉਮਰਕੈਦ ਸੁਣਾਈ ਸੀ।ਹਾਲਾਂਕਿ ਮਈ 2024 ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ‘ਮੈਂ ਬਹੁਤ ਪੇਪਰ ਦਿੱਤੇ ਨੇ ਪਰ…’, EXAM ਵਾਲੀ ਫੋਟੋ ਨੂੰ ਲੈ ਕੇ ਬੋਲੇ ਸਾਬਕਾ CM ਚੰਨੀ
ਇਸ ਮਗਰੋਂ ਪੱਤਰਕਾਰ ਰਾਮਚੰਦਰ ਛਤਰਪਤੀ ਕਤਲਕਾਂਡ ਵਿਚ ਵੀ ਪਹਿਲਾਂ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਜਨਵਰੀ 2019 ਵਿਚ ਉਸ ਨੂੰ ਹੱਤਿਆ ਦਾ ਦੋਸ਼ੀ ਠਹਿਰਾ ਕੇ ਉਮਰ ਕੈਦ ਸੁਣਾਈ ਸੀ। ਛਤਰਪਤੀ ਨੇ ਆਪਣੀ ਅਖਬਾਰ ‘ਪੂਰਾ ਸੱਚ’ ਵਿਚ ਡੇਰੇ ਨਾਲ ਜੁੜੀ ਸਾਧਵੀ ਦੇ ਜਬਰ ਜਨਾਹ ਦੇ ਦੋਸ਼ ਵਾਲਾ ਗੁੰਮਨਾਮ ਪੱਤਰ ਪ੍ਰਕਾਸ਼ਿਤ ਕੀਤਾ ਸੀ ਜਿਸ ਦੇ ਬਾਅਦ ਅਕਤੂਬਰ 2002 ਵਿਚ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 7 ਮਾਰਚ 2026 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਇਸ ਬਰੀ ਖਿਲਾਫ ਛਤਰਪਤੀ ਦੇ ਪੁੱਤਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਤੇ ਅਗਸਤ 2026 ਵਿਚ ਸੁਪੀਰਮ ਕੋਰਟ ਨੇ ਅਪੀਲ ਸੁਣਨ ਦੀ ਮਨਜ਼ੂਰੀ ਦੇ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








