ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਆਪਣੀ ਟੀਮ ਨਾਲ ਦਿੱਲੀ ਤੋਂ ਬਰਨਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਹੁਕਮ ਦਿੱਤੇ ਕਿ DSP ਨਾਲ ਡਿਊਟੀ ਮਜਿਸਟਰੇਟ ਖ਼ਿਲਾਫ਼ ਵੀ ਕਾਰਵਾਈ ਹੋਵੇ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਪੂਰਾ ਇਲਾਜੀ ਖ਼ਰਚਾ ਪ੍ਰਸ਼ਾਸਨ ਚੁੱਕੇ ਤੇ ਪੀੜਤਾਂ ਨੂੰ ਫੌਰੀ ਮੁਆਵਜ਼ਾ ਦੇਣ ਦੇ ਨਿਰਦੇਸ਼ ਵੀ ਹਰਦੀਪ ਸਿੰਘ ਗਿੱਲ ਵਲੋਂ ਜਾਰੀ ਕੀਤੇ ਗਏ ਹਨ।
ਦਿੱਲੀ ਤੋਂ ਆਏ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੀੜਤਾਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ। ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚੋਂ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਅਤੇ 4 ਪੁਲਿਸ ਮੁਲਾਜ਼ਮਾਂ ਦੀ ਮੈਡੀਕਲ ਰਿਪੋਰਟ ਹਾਸਲ ਕਰ ਲਈ ਗਈ ਹੈ, ਜਿਸ ਦੀ ਦਿੱਲੀ ਪਹੁੰਚ ਕੇ ਡੂੰਘਾਈ ਨਾਲ ਸਮੀਖਿਆ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਸੋਧ ਦਾ ਖਰੜਾ, ਬੇ/ਅ/ਦਬੀ ਕਾਨੂੰਨ ‘ਤੇ ਰੱਖਿਆ ਆਪਣਾ ਪੱਖ
ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੀੜਤਾਂ ਨੂੰ 25,000 ਰੁਪਏ ਤੋਂ ਲੈ ਕੇ 1 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਰਾਹਤ ਰਾਸ਼ੀ ਨੂੰ ਜਲਦ ਤੋਂ ਜਲਦ ਜਾਰੀ ਕਰਵਾਉਣ ਲਈ ਉਹਨਾਂ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ (ਆਈ.ਏ.ਐੱਸ.) ਹਰਪ੍ਰੀਤ ਸਿੰਘ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਜ਼ਖ਼ਮੀ ਕਰਮਚਾਰੀਆਂ ਦੇ ਪਰਿਵਾਰਾਂ ਤੱਕ ਇਹ ਮਦਦ ਬਿਨਾਂ ਕਿਸੇ ਦੇਰੀ ਦੇ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








