ਬਠਿੰਡਾ ਤੋਂ ਸਾਂਸਦ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਜਿਸ ਵਿਚ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲਿਆਂ ਦੀ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਪੱਤਰ ‘ਚ ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਦੇ ਸੱਜੇ ਹੱਥ ਵਿਚ ਸੱਟ ਵੱਜੀ ਸੀ। ਜੇਕਰ ਇਕ ਅਲਰਟ ਸੁਰੱਖਿਆ ਮੁਲਾਜ਼ਮ ਨੇ ਹਮਲਾਵਰ ਨੂੰ ਉਸ ਦੇ ਜਾਨਲੇਵਾ ਇਰਾਦੇ ਨੂੰ ਅੰਜਾਮ ਦੇਣ ਤੋਂ ਰੋਕਣ ਲਈ ਆਪਣੀ ਜਾਨ ਜੋਖਿਮ ਵਿਚ ਨਾ ਪਾਈ ਹੁੰਦੀ ਤਾਂ ਨਤੀਜਾ ਜਾਨਲੇਵਾ ਹੋ ਸਕਦਾ ਸੀ। ਮੈਂ ਇਹ ਵੀ ਦੱਸਣਾ ਚਾਹੁੰਦੀ ਹਾਂ ਕਿ 4 ਦਸੰਬਰ 2024 ਤੇ 13 ਅਗਸਤ 2026 ਨੂੰ ਸੁਖਬੀਰ ਬਾਦਲ ‘ਤੇ ਕੀਤੇ ਗਏ ਸੀ ਜਾਨਲੇਵਾ ਹਮਲੇ ਹੋਏ ਹਨ। ਦੋਵੇਂ ਹਮਲੇ ਗੁਰੂ-ਘਰਾਂ ‘ਚ ਹੋਏ ਤੇ ਹਮਲਿਆਂ ‘ਚ ਇੱਕ ਸਪੱਸ਼ਟ ਸਮਾਨਤਾ ਨਜ਼ਰ ਆਉਂਦੀ ਹੈ। ਇਨ੍ਹਾਂ ਹਮਲਿਆਂ ਦੀ ਗੰਭੀਰਤਾ, ਪੈਟਰਨ ਤੇ ਹਾਲਾਤਾਂ ਨੂੰ ਦੇਖਦੇ ਹੋਏ NIA ਵੱਲੋਂ ਡੂੰਘਾਈ ਨਾਲ ਜਾਂਚ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ : ਭਲਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਆ ਗਿਆ ਫੈਸਲਾ
ਉਨ੍ਹਾਂ ਕਿਹਾ ਕਿ ਸੁਖਬੀਰ ਜੀ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨਾਂ ਵਿਚੋਂ ਇਕ ਵਿਚ ਪੰਜਾਬ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰ ਰਹੇ ਸਨ ਜਿਸ ਨੇ ਵੀ ਉਨ੍ਹਾਂ ‘ਤੇ ਹਮਲਾ ਕੀਤਾ, ਉਹ ਸਿੱਖ ਨਹੀਂ ਹੋ ਸਕਦਾ ਤੇ ਉਹ ਗੁਰੂ ਵਿਰੋਧੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੁਖਬੀਰ ਬਾਦਲ ‘ਤੇ 2 ਸਾਲ ਵਿਚ ਇਹ ਦੂਜਾ ਹਮਲਾ ਹੈ ਤੇ ਇਹ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਰਚੀ ਜਾ ਰਹੀ ਇਕ ਸਿਆਸੀ ਸਾਜਿਸ਼ ਦਾ ਹਿੱਸਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








