ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਲਵਲ ਪਹੁੰਚੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਪਲਵਲ ਵਿੱਚ ਉਨ੍ਹਾਂ ਦੀ ਪਹਿਲੀ ਰੈਲੀ ਹੈ। ਪਲਵਲ ਦੀ ਅਨਾਜ ਮੰਡੀ ਵਿੱਚ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਨਾਲ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁਰਜਰ, ਮੰਤਰੀ ਵਿਪੁਲ, ਮੰਤਰੀ ਰਾਜੇਸ਼ ਨਾਗਰ, ਮੰਤਰੀ ਗੌਰਵ ਗੌਤਮ, ਹੋਡਲ ਵਿਧਾਇਕ ਹਰਿੰਦਰ ਸਿੰਘ ਵੀ ਹਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 40 ਕਰੋੜ 39 ਲੱਖ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ। CM ਸੈਣੀ ਨੇ ਕਿਹਾ ਕਿ 15 ਕਰੋੜ 68 ਲੱਖ ਰੁਪਏ ਦੇ 3 ਪ੍ਰੋਜੈਕਟਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। 24 ਕਰੋੜ 71 ਲੱਖ ਰੁਪਏ ਦੇ ਚਾਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਸਾਰਿਆਂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੇ ਆਪ੍ਰੇਸ਼ਨ ਸਿੰਦੂਰ ਵਾਲੇ ਬਿਆਨ ‘ਤੇ ਹੰ.ਗਾ,ਮਾ, ਅਨਿਲ ਵਿਜ ਨੇ ਕਿਹਾ- “ਦੇਸ਼ ਦਾ ਕੀਤਾ ਅਪਮਾਨ, ਮੁਆਫ਼ੀ ਮੰਗੋ”
ਉਨ੍ਹਾਂ ਕਿਹਾ ਕਿ 2014 ਤੋਂ ਬਾਅਦ ਸਾਡੀ ਸਰਕਾਰ ਵੱਲੋਂ ਪਲਵਲ ਵਿਧਾਨ ਸਭਾ ਦੇ ਅੰਦਰ 1 ਹਜ਼ਾਰ 270 ਕਰੋੜ ਰੁਪਏ ਦੇ ਪਿਛਲੇ 11 ਸਾਲਾਂ ਵਿੱਚ ਵਿਕਾਸ ਦੇ ਕੰਮ ਗਤੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਪਲਵਲ ਵਿਧਾਨ ਸਭਾ ਖੇਤਰ ਵਿੱਚ ਕੁੱਲ 138 ਐਲਾਨ ਕੀਤੇ ਗਏ ਸਨ ਅਤੇ ਇਨ੍ਹਾਂ ਵਿੱਚੋਂ 109 ਐਲਾਨਾਂ ਨੂੰ ਪੂਰਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਰਾਹੂਲ ਗਾਂਧੀ ਵੱਲੋਂ ਆਪ੍ਰੇਸ਼ਨ ਸਿੰਦੂਰ ‘ਤੇ ਦਿੱਤੇ ਬਿਆਨ ਨੂੰ ਲੈ ਕੇ ਕਿਹਾ ਕਿ ਰਾਹੂਲ ਗਾਂਧੀ ਨੇ ਫੌਜ ਅਤੇ ਦੇਸ਼ ਦਾ ਅਪਮਾਨ ਕੀਤਾ ਹੈ, ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਮਜ਼ਬੂਤ ਹੋਇਆ ਹੈ। ਆਪ੍ਰੇਸ਼ਨ ਸਿੰਦੂਰ ਵਰਗੇ ਫੈਸਲਿਆਂ ਨੇ ਅੱਤਵਾਦ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: