ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਵੀ ਹੀਟਵੇਵ ਦਾ ਅਲਰਟ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਪਾਰ ਹੋ ਚੁੱਕਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿਚ ਹੀਟਵੇਵ ਦਾ ਓਰੇਂਜ ਅਲਰਟ ਹੈ। ਇਹ ਅਲਰਟ 26 ਮਈ ਤੱਕ ਲਈ ਹੈ।
ਹਾਲਾਂਕਿ 22 ਤੋਂ 28 ਮਈ ਦੇ ਵਿਚ ਮੌਸਮ ਬਦਲ ਸਕਦਾ ਹੈ। ਇਸ ਦੌਰਾਨ ਪੰਜਾਬ ਵਿਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ ਪਰ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਸੁੱਕਾ ਰਹੇਗਾ। ਬੁੱਧਵਾਰ ਨੂੰ ਸਭ ਤੋਂ ਗਰਮ ਬਠਿੰਡਾ ਰਿਹਾ ਜਿਥੇ ਤਾਪਮਾਨ 46.6 ਡਿਗਰੀ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਪੰਪਾਂ ‘ਤੇ ਖਤਮ ਹੋਇਆ ਤੇਲ, ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਵਿਚ ਸੀਵੀਅਰ ਹੀਟ ਵੇਵ ਚੱਲ ਸਕਦੀ ਹੈ ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿਚ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐੱਸਏਐੱਸ ਨਗਰ ਵਿਚ ਕੁਝ ਥਾਵਾਂ ‘ਤੇ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ ਜਦੋਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਵਿਚ ਕੁਝ ਥਾਵਾਂ ‘ਤੇ ਭਿਆਨਕ ਹੀਟ ਵੇਵ ਪੈਣ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










