ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਵਾਲਾ ਹੈ। ਦਿੱਲੀ ਵਿਚ ਕਾਂਗਰਸ ਦੀ ਵੱਡੀ ਮੀਟਿੰਗ ਹੋਣ ਜਾ ਰਹੀ ਹੈ। ਸਾਰਿਆਂ ਦੀਆਂ ਨਜ਼ਰ ਇਸ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਤੇ ਹਾਈਕਮਾਨ ਨੇ ਇੰਚਾਰਜ ਭੂਪੇਸ਼ ਬਘੇਲ ਨੂੰ ਦਿੱਲੀ ਸੱਦਿਆ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਹੋ ਸਕਦਾ ਹੈ ਇਸ ਮੀਟਿੰਗ ਵਿਚ ਪੰਜਾਬ ਪ੍ਰਧਾਨ ਬਦਲਿਆ ਜਾਵੇਗਾ।
ਪੰਜਾਬ ਕਾਂਗਰਸ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤਾਂ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਇਕ ਹਫਤੇ ਦੇ ਅੰਦਰ ਦੂਜੀ ਵਾਰ ਨਵੀਂ ਦਿੱਲੀ ਵਿਚ ਅਹਿਮ ਮੀਟਿੰਗ ਲਈ ਸੱਦਿਆ ਹੈ। ਮੀਟਿੰਗ ਨੂੰ ਭਵਿੱਖੀ ਰਣਨੀਤਕ ਨੀਤੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਸ ਬੈਠਕ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੇ ਅੰਦਰੂਨੀ ਸਥਿਤੀ, ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਲਈ ਰਾਜਨੀਕ ਰਣਨੀਤੀ ਬਾਰੇ ਵਿਸਥਾਰ ਦੇ ਨਾਲ ਚਰਚਾ ਕੀਤੀ ਜਾਵੇਗੀ। ਪਾਰਟੀ ਆਗੂਆਂ ਤੋਂ ਜ਼ਮੀਨੀ ਹਾਲਾਤਾਂ ਬਾਰੇ ਵੀ ਫੀਡਬੈਕ ਲਿਆ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਨੇ ਸੁਲਝਾਈ ਪਤੀ-ਪਤਨੀ ਦੇ ਕ/ਤ/ਲ ਦੀ ਗੁੱਥੀ! ਭਤੀਜੇ ਨੇ ਹੀ ਉਤਾਰਿਆ ਸੀ ਮੌ/ਤ ਦੇ ਘਾਟ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 29 ਮਈ ਨੂੰ ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਆਗੂਆਂ ਨਾਲ ਬੈਠਕ ਕੀਤੀ ਸੀ। ਇਸ ਬੈਠਕ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਿਰੋਧੀ ਧਿਰ ਵਜੋਂ ਪਾਰਟੀ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ ਕੀਤਾ ਗਿਆ ਸੀ। ਹੁਣ ਕੁਝ ਹੀ ਦਿਨਾਂ ਬਾਅਦ ਦੁਬਾਰਾ ਬੈਠਕ ਬੁਲਾਏ ਜਾਣ ਕਰਕੇ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ ਤੇ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਹਾਈਕਮਾਂਡ ਪੰਜਾਬ ਇਕਾਈ ਦੀ ਕਾਰਗੁਜ਼ਾਰੀ, ਸੰਗਠਨਾਤਮਕ ਢਾਂਚੇ ਅਤੇ ਭਵਿੱਖ ਦੀਆਂ ਚੋਣੀ ਤਿਆਰੀਆਂ ਨੂੰ ਲੈ ਕੇ ਗੰਭੀਰ ਹੈ। ਇਸ ਬੈਠਕ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪਣ ਜਾਂ ਸੰਗਠਨ ਵਿਚ ਕੁਝ ਖਾਸ ਬਦਲਾਅ ਸਬੰਧੀ ਵੀ ਵਿਚਾਰ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










