ਪੰਜਾਬ ਦੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਰਾਹਤ ਭਰੀ ਖਬਰ ਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ 7.5 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਈਏਐਸ, ਆਈਪੀਐਸ ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (DA) ਜਾਰੀ ਕਰਨ ਦੇ ਹੁਕਮ ‘ਤੇ ਰੋਕ ਲਗਾਉਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਸਿੰਗਲ ਬੈਂਚ ਦੇ ਫ਼ੈਸਲੇ ਨੂੰ ਡਬਲ ਬੈਂਚ ਅੱਗੇ ਚੁਣੌਤੀ ਦਿੱਤੀਗਈ ਸੀ। ਹਾਈਕੋਰਟ ਨੇ ਕਿਹਾ ਕਿ ਅਸੀਂ ਸਿਰਫ DA ਜਾਰੀ ਕਰਨ ਦੀ ਸਮਾਂ ਸੀਮਾ ਵਧਾ ਸਕਦੇ ਹਾਂ। ਅਦਾਲਤ ਨੇ ਪੰਜਾਬ ਸਰਕਾਰ ਨੂੰ 30 ਜੂਨ ਤੱਕ DA ਭੁਗਤਾਨ ਕਰਨ ਦੇ ਦਿੱਤੇ ਹੁਕਮ ਦਿੱਤੇ ਸਨ।
ਇੱਕ ਮਹੀਨਾ ਪਹਿਲਾਂ, ਹਾਈ ਕੋਰਟ ਨੇ ਸਰਕਾਰ ਨੂੰ ਆਈਏਐਸ, ਆਈਪੀਐਸ ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ ਦੇਣ ਦਾ ਹੁਕਮ ਦਿੱਤਾ ਸੀ। ਸਰਕਾਰੀ ਰਿਪੋਰਟਾਂ ਅਨੁਸਾਰ, ਪੰਜਾਬ ਵਿੱਚ 3.5 ਲੱਖ ਨਿਯਮਤ ਕਰਮਚਾਰੀ ਹਨ, ਜਦੋਂ ਕਿ 4 ਲੱਖ ਤੋਂ ਵੱਧ ਪੈਨਸ਼ਨਰ ਹਨ।

ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਆਈਏਐਸ ਅਤੇ ਆਈਪੀਐਸ ਅਧਿਕਾਰੀ ਇਸ ਸਮੇਂ 58 ਫੀਸਦੀ ਡੀਏ ਪ੍ਰਾਪਤ ਕਰ ਰਹੇ ਸਨ, ਜਦੋਂ ਕਿ ਹੋਰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਿਰਫ 42 ਫੀਸਦੀ ਡੀਏ ਮਿਲ ਰਿਹਾ ਸੀ। ਇਸ ਨਾਲ ਕਰਮਚਾਰੀਆਂ ਵਿੱਚ ਕਾਫ਼ੀ ਨਾਰਾਜ਼ਗੀ ਸੀ। ਉਹ ਲੰਬੇ ਸਮੇਂ ਤੋਂ ਬਰਾਬਰ ਡੀਏ ਦੀ ਮੰਗ ਕਰ ਰਹੇ ਸਨ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ‘ਤੇ ਛਾਈ ‘Cockroach Janta Party’, ਫਾਲੋਅਰਸ ਦੇ ਮਾਮਲੇ ‘ਚ Congress ਤੇ BJP ਨੂੰ ਪਛਾੜਿਆ
ਸਰਕਾਰੀ ਕਰਮਚਾਰੀਆਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਸ਼ਪਿੰਦਰ ਸਿੰਘ ਨੇ ਦੱਸਿਆ ਕਿ ਨਿਗਮ ਦੇ ਲਗਭਗ 200 ਸੇਵਾਮੁਕਤ ਅਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪੰਜਾਬ ਸਰਕਾਰ ਦਾ ਇੱਕ ਨਿਯਮ ਸੀ ਕਿ ਕਰਮਚਾਰੀਆਂ ਦੇ ਡੀਏ ਨੂੰ ਕੇਂਦਰ ਸਰਕਾਰ ਵਾਂਗ ਹੀ ਕਲੀਅਰ ਕੀਤਾ ਜਾਂਦਾ ਸੀ। 2019 ਤੱਕ ਡੀਏ ਦੀਆਂ ਦੋ ਕਿਸ਼ਤਾਂ ਸਾਲਾਨਾ ਕਲੀਅਰ ਕੀਤੀਆਂ ਜਾਂਦੀਆਂ ਸਨ। ਹਾਲਾਂਕਿ, ਮੌਜੂਦਾ ਸਰਕਾਰ ਨੇ 2022 ਵਿੱਚ ਇੱਕ ਕਿਸ਼ਤ ਕਲੀਅਰ ਕੀਤੀ, ਜੋ ਕਿ ਪੁਰਾਣੀ ਸੀ। ਦੂਜੀ ਕਿਸ਼ਤ 2023 ਵਿੱਚ ਕਲੀਅਰ ਕੀਤੀ ਗਈ ਸੀ। 2023 ਲਈ ਅੰਤਿਮ ਡੀਏ ਦੀ ਕਿਸ਼ਤ 24 ਅਕਤੂਬਰ, 2024 ਨੂੰ ਕਲੀਅਰ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










