ਐਂਟਰੀ ਟੈਕਸ ‘ਤੇ ਹਿਮਾਚਲ ਸਰਕਾਰ ਸਖ਼ਤ ਹੋ ਗਈ ਹੈ ਤੇ ਇਸ ਨੂੰ ਲੈ ਕੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ‘ਹਿਮਾਚਲ ਐਂਟਰੀ ਟੈਕਸ ਬੰਦ ਨਹੀਂ ਕੀਤਾ ਜਾ ਸਕਦਾ, ਟੈਕਸ ਹਟਾਉਣ ਦੀ ਥਾਂ ਘਟਾਇਆ ਜਾ ਸਕਦੈ ਤੇ ਇਸ ਸਬੰਧੀ ਮੁੱਖ ਮੰਤਰੀ ਵੱਲੋਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਜਾਰੀ ਹਦਾਇਤਾਂ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਸਰਹੱਦੀ ਪੰਜਾਬ ਦੇ ਪਿੰਡ ਜੋ 5 ਕਿਲੋਮੀਟਰ ਦੇ ਘੇਰੇ ‘ਚ ਆਉਂਦੇ ਹਨ, ਉਨ੍ਹਾਂ ਨੂੰ ਐਂਟਰੀ ਟੈਕਸ ਤੋਂ ਛੋਟ ਦਿੱਤੀ ਜਾਵੇਗੀ। ਇਸ ਸਬੰਧੀ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਵਾਹਨਾਂ ਦੇ ਹਿਮਾਚਲ ਐਂਟਰੀ ਪਾਸ ਜਲਦੀ ਬਣਨੇ ਸ਼ੁਰੂ ਹੋ ਜਾਣਗੇ।
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁਖੂ ਦੇ ਇਸ ਬਿਆਨ ਨੂੰ ਲੈ ਕੇ ਨੰਗਲ ਦੇ ਸਾਬਕਾ ਕੌਂਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਹੁਣ ਪੰਜਾਬ ਨੂੰ ਆਪਣੀਆਂ ਹੱਦਾਂ ’ਤੇ ਟੌਲ ਟੈਕਸ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਪੰਜਾਬ ਦੀ ਸਰਹੱਦ ਨਾਲ ਲੱਗਦੇ ਮਹਿਤਪੁਰ ਏਰੀਏ ਵਿੱਚ ਪੰਜਾਬ ਵਾਲੇ ਪਾਸੇ ਟੌਲ ਟੈਕਸ ਲਗਾਉਣ ਲਈ ਇਕ ਮਤਾ ਪਾਸ ਕੀਤਾ ਗਿਆ ਸੀ ਜਿਸ ਨੂੰ ਉਨ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਲਾਗੂ ਕਰਨ ਦੀ ਮੰਗ ਕੀਤੀ ਹੈ।
ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਤੋਂ ਆਉਣ ਵਾਲੀਆਂ ਵਪਾਰਕ ਗੱਡੀਆਂ ਅਤੇ ਟੈਕਸੀਆਂ ’ਤੇ ਲਗਾਏ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਪੰਜਾਬ ਮੋਰਚਾ ਦੀ ਕਨਵੀਨਰ ਗੌਰਵ ਰਾਣਾ ਨੇ ਕਿਹਾ ਹੈ ਕਿ ਜਦੋਂ ਤੱਕ ਹਿਮਾਚਲ ਸਰਕਾਰ ਐਂਟਰੀ ਟੈਕਸ ਬੰਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਰਾਣਾ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਰੋਸ ਵਜੋਂ 6 ਜੁਲਾਈ ਨੂੰ ਨੂਰਪੁਰ ਬੇਦੀ ਵਿਖੇ ਇਕ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਹਿਮਾਚਲ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੀ ਖਿਚੋਤਾਣ ਵਿਚਾਲੇ ਅੱਜ ਚੰਡੀਗੜ੍ਹ ਆਉਣਗੇ ਭੂਪੇਸ਼ ਬਘੇਲ, ਕੀ ਹੋਵੇਗਾ ਮਸਲੇ ਦਾ ਹੱਲ?
ਗੌਰਵ ਰਾਣਾ ਤੋਂ ਇਲਾਵਾ ਟੈਕਸੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਭੈਣੀ, ਨਲਹੋਟੀ ਟੈਕਸ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ, ਕੀਰਤੀ ਕਿਸਾਨ ਮੋਰਚਾ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਭੱਟੋ ਅਤੇ ਆਜ਼ਾਦ ਐਕਸ਼ਨ ਯੂਨੀਅਨ ਦੇ ਵਾਈਸ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਵਿੱਚ ਨੂਰਪੁਰ ਬੇਦੀ ਵਿਖੇ ਹਿਮਾਚਲ ਐਂਟਰੀ ਟੈਕਸ ਬੰਦ ਕਰਵਾਉਣ ਨੂੰ ਲੈ ਕੇ ਅੱਜ ਇੱਕ ਵੱਡੀ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਐਂਟਰੀ ਟੈਕਸ ਤੁਰੰਤ ਵਾਪਸ ਨਾਲ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









