ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਭਲਕੇ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਛੁੱਟੀ ਸਬੰਧੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਵੀ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ, ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਜੀ ਲੌਂਗੋਵਾਲ ਜੀ ਦੀ ਬਰਸੀ ਮੌਕੇ 20 ਅਗਸਤ, 2026 ਨੂੰ ਹਰ ਸਾਲ ਦੀ ਤਰ੍ਹਾਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਲਈ ਆਉਂਦੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ-ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਬਰਾਮਦ
ਇਸ ਲਈ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਜੀ ਲੌਂਗੋਵਾਲ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫਤਰਾਂ, ਸਮੇਤ ਸਮੂਹ ਵਿਦਿਅਕ ਅਦਾਰਿਆਂ ਵਿੱਚ ਭਲਕੇ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ਉੱਥੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








