ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ ਪਤਨੀ ਦਾ ਕਤਲ ਕੀਤਾ ਹੈ। ਜਾਣਕਾਰੀ ਮੁਤਾਬਕ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦਾ ਕੁੱਝ ਸਮਾਂ ਪਹਿਲਾ ਤਲਾਕ ਹੋਇਆ ਸੀ ਤੇ ਉਹ ਮੁੜ ਤੋਂ ਘਰ ਵਸਾਉਣ ਦੀ ਤਿਆਰੀ ਕਰ ਰਹੇ ਸੀ।
ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਪਤੀ ਨੇ ਤਲਾਕਸ਼ੁਦਾ ਪਤਨੀ ਨੂੰ ਆਪਣੇ ਘਰ ਰਾਜ਼ੀਨਾਮੇ ਲਈ ਬੁਲਾਇਆ ਤੇ ਫਿਰ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਜ਼ਮੀਨ ਵਿਚ ਦਬਾ ਦਿੱਤਾ। ਮ੍ਰਿਤਕ ਦੀ ਪਛਾਣ ਸਰੋਜ ਵਜੋਂ ਹੋਈ ਹੈ। ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਦਾ ਵਿਆਹ ਫਾਜ਼ਿਲਕਾ ਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਚ ਲਗਭਗ 22 ਸਾਲ ਪਹਿਲਾਂ ਹੋਇਆ ਸੀ। ਲਗਭਗ 2 ਸਾਲ ਪਹਿਲਾਂ ਦੋਵਾਂ ਵਿਚ ਅਣਬਣ ਹੋ ਗਈ ਤੇ ਇਸੇ ਦੇ ਚੱਲਦਿਆਂ ਉਨ੍ਹਾਂ ਦਾ ਤਲਾਕ ਹੋ ਗਿਆ।
ਇਹ ਵੀ ਪੜ੍ਹੋ : Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤ.ਲ/ਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ
ਪਰ ਕੁਝ ਦੇਰ ਮਗਰੋਂ ਮੁਲਜ਼ਮ ਗੁਰਮੀਤ ਸਿੰਘ ਨੇ ਰਾਜ਼ੀਨਾਮਾ ਕਰਨ ਲਈ ਸਰੋਜ ਨੂੰ ਆਪਣੇ ਘਰ ਬੁਲਾਇਆ ਪਰ ਉਥੇ ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ ਤੇ ਫਿਰ ਉਸ ਦੀ ਲਾਸ਼ ਨੂੰ ਜ਼ਮੀਨ ਵਿਚ ਦਬਾਉਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਬਰਾਮਦ ਕਰ ਲਿਆ। ਹੁਣ ਪੁਲਿਸ ਕਰ ਰਹੀ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








