ਫਿਲੌਰ ਵਿੱਚ ਸ਼ੁੱਕਰਵਾਰ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਨਕੋਦਰ ਵਿਖੇ ਬਾਬਾ ਮੁਰਾਦ ‘ਤੇ ਮੱਥਾ ਟੇਕਣ ਮਗਰੋਂ ਵਾਪਸ ਪਰਤ ਰਹੇ ਐਕਟਿਵਾ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟੀ ਦੇ ਪਰਖੱਚੇ ਉੱਡ ਏ। ਮਾਂ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਤਾ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ।
ਪਰਿਵਾਰ, ਹੋਰ ਰਿਸ਼ਤੇਦਾਰਾਂ ਦੇ ਨਾਲ ਐਕਟਿਵਾ ਅਤੇ ਮੋਟਰਸਾਈਕਲਾਂ ‘ਤੇ ਨਕੋਦਰ ਵਿੱਚ ਬਾਬਾ ਮੁਰਾਦ ਸ਼ਾਹ ਦਰਗਾਹ ‘ਤੇ ਮੱਥਾ ਟੇਕਣ ਗਿਆ ਸੀ। ਹਾਦਸਾ ਹਰੀਪੁਰ ਅਤੇ ਪ੍ਰਤਾਪਪੁਰਾ ਵਿਚਕਾਰ ਵਾਪਸ ਆਉਂਦੇ ਸਮੇਂ ਵਾਪਰਿਆ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਫਿਲੌਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਾਂ ਅਤੇ ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਵਿਨੈ ਕੁਮਾਰ, ਜਿਸਦੀ ਹਾਲਤ ਨਾਜ਼ੁਕ ਸੀ, ਨੂੰ ਜਲੰਧਰ ਹਸਪਤਾਲ ਰੈਫਰ ਕਰ ਦਿੱਤਾ ਗਿਆ, ਪਰ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਹੋਰ ਜ਼ਖਮੀਆਂ ਦਾ ਇਲਾਜ ਜਾਰੀ ਹੈ। ਮ੍ਰਿਤਕਾਂ ਦੀ ਪਛਾਣ ਲੁਧਿਆਣਾ ਦੇ ਭਾਮੀਆਂ ਪਿੰਡ ਦੇ ਰਹਿਣ ਵਾਲੇ ਵਿਨੈ (38), ਉਸ ਦੀ ਪਤਨੀ ਸੁਮਨ (35) ਅਤੇ ਉਨ੍ਹਾਂ ਦੀ 6 ਸਾਲਾ ਧੀ ਕਵੀਸ਼ਾ ਵਜੋਂ ਹੋਈ ਹੈ।

ਕਾਰ ਡਰਾਈਵਰ ਰਵਿੰਦਰ ਸਿੰਘ ਵੀ ਇਸ ਹਾਦਸੇ ਵਿਚ ਜ਼ਖਮੀ ਹੋਇਆ। ਉਸਦੇ ਨੱਕ ਤੇ ਹੱਥਾਂ ‘ਤੇ ਸੱਟ ਲੱਗੀ ਹੈ। ਉਸ ਦਾ ਇਲਾਜ SDH ਫਿਲੌਰ ਵਿਚ ਚੱਲ ਰਿਹਾ ਹੈ। ਹਸਪਤਾਲ ਵਿੱਚ ਜ਼ੇਰੇ ਇਲਾਜ ਕਾਰ ਚਾਲਕ ਨੇ ਕਿਹਾ ਕਿ ਉਹ ਲੁਧਿਆਣਾ ਤੋਂ ਨੂਰਮਹਿਲ ਜਾ ਰਿਹਾ ਸੀ ਜਦੋਂ ਉਸ ਦੀ ਕਾਰ ਅਚਾਨਕ ਐਕਟਿਵਾ ਨਾਲ ਟਕਰਾ ਗਈ। ਉਸ ਨੂੰ ਪਤਾ ਨਹੀਂ ਹੈ ਕਿ ਹਾਦਸਾ ਕਿਵੇਂ ਹੋਇਆ।
ਇਹ ਵੀ ਪੜ੍ਹੋ : ਚੰਡੀਗੜ੍ਹ ਸਥਿਤ BJP ਦਫ਼ਤਰ ਨੂੰ ਮਿਲੀ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਕਰ ਰਹੀਆਂ ਹਨ ਜਾਂਚ
ਫਿਲੌਰ ਥਾਣਾ ਹਾਦਸੇ ਦੀ ਜਾਂਚ ਕਰ ਰਿਹਾ ਹੈ। ਪੁਲਿਸ ਕਾਰ-ਐਕਟਿਵਾ ਟੱਕਰ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰੀ ਉਮੇਸ਼ ਕੁਮਾਰ ਮੁਤਾਬਕ ਜ਼ਖਮੀ ਕਾਰ ਚਾਲਕ ਦੇ ਬਿਆਨ ਅਤੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








