ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਵਿਖੇ ਆਪਣੇ ਘਰ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਬੁਲਾਈ ਗਈ ਸੀ। ਮੀਟਿੰਗ ਵਿਚ 2-3 ਸਾਂਸਦ ਮੈਂਬਰ, 10 ਤੋਂ 12 ਵਿਧਾਇਕ ਤੇ ਲਗਭਗ 70 ਹਲਕਾ ਇੰਚਾਰਜਾਂ ਸ਼ਾਮਲ ਹੋਏ ਸਨ ਜਿਸ ਮਗਰੋਂ ਇਹ ਚਰਚਾ ਤੇਜ਼ ਹੋ ਗਈ ਸੀ ਕਿ ਸ਼ਾਇਦ ਸਾਬਕਾ ਸੀਐੱਮ ਚੰਨੀ ਕਾਂਗਰਸ ਪਾਰਟੀ ਨੂੰ ਛੱਡ ਦੇਣਗੇ ਤੇ ਆਪਣੀ ਕੋਈ ਨਵੀਂ ਪਾਰਟੀ ਬਣਾਉਣਗੇ।
ਪਰ ਇਨ੍ਹਾਂ ਸਾਰੀਆਂ ਚਰਚਾਵਾਂ ‘ਤੇ ਵਿਰ੍ਹਾਮ ਲਗਾਉਂਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੈਂ ਨਾਂ ਤਾਂ ਕਾਂਗਰਸ ਪਾਰਟੀ ਛੱਡਾਂਗਾ ਤੇ ਨਾ ਹੀ ਕੋਈ ਨਵੀਂ ਪਾਰਟੀ ਬਣਾਵਾਂਗਾ। ਉਨ੍ਹਾਂ ਕਿਹਾ ਕਿ ਮੈਂ ਕਿਸੇ ਹੋਰ ਸਿਆਸੀ ਪਾਰਟੀ ‘ਚ ਵੀ ਨਹੀਂ ਸ਼ਾਮਿਲ ਹੋਵਾਂਗਾ ਤੇ ਸਾਰੇ ਆਗੂਆਂ ਨੇ ਆਪਣੇ ਵਿਚਾਰ ਪਾਰਟੀ ਹਾਈਕਮਾਨ ਅੱਗੇ ਰੱਖਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਖੰਨਾ : ਟਰੱਕ ਨੇ ਕਾਰ ਨੂੰ ਮਾਰੀ ਟੱ/ਕਰ, ਹਾਦਸੇ ‘ਚ 2 ਨੌਜਵਾਨਾਂ ਦੀ ਮੌ/ਤ, ਬੱਚਾ ਗੰਭੀਰ ਜ਼ਖਮੀ
ਪਿਛਲੇ ਦਿਨੀਂ ਦੌਰਾਨ ਸਾਬਕਾ ਸੀਐੱਮ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀਤੇ ਇਸ ਮਗਰੋਂ ਉਨ੍ਹਾਂ ਵੱਲੋਂ ਕੋਈ ਵੀ ਧੰਨਵਾਦੀ ਪੋਸਟ ਹਾਈਕਮਾਨ ਨੂੰ ਨਹੀਂ ਪਾਈ ਗਈ ਸੀ ਜਿਸ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਸੀ ਪਰ ਹੁਣ ਇਨ੍ਹਾਂ ਸਾਰੀਆਂ ਚਰਚਾਵਾਂ ‘ਤੇ ਚੰਨੀ ਨੇ ਚੁੱਪ ਤੋੜ ਦਿੱਤੀ ਹੈ ਤੇ ਵੱਡਾ ਬਿਆਨ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









