ਸ਼ਨੀਵਾਰ ਸਵੇਰੇ ਅਸਾਮ ਦੇ ਜੋਰਹਾਟ ਦੇ ਰੋਰੀਆ ਏਅਰਬੇਸ ‘ਤੇ ਲੈਂਡਿੰਗ ਦੀ ਦੌਰਾਨ ਇੱਕ ਫੌਜੀ ਜਹਾਜ਼ ਕ੍ਰੈਸ਼ ਹੋ ਗਿਆ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਜਹਾਜ਼ ਏਅਰਬੇਸ ‘ਤੇ ਲੈਂਡਿੰਗ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਦਸੇ ਤੋਂ ਬਾਅਦ, ਇਸ ਵਿੱਚ ਅੱਗ ਲੱਗ ਗਈ ਅਤੇ ਦੋ ਹਿੱਸਿਆਂ ਵਿੱਚ ਟੁੱਟ ਗਿਆ।

ਇਹ AN-32 ਮਾਲਵਾਹਕ ਜਹਾਜ ਸੀ, ਜਿਸ ਦਾ ਇਸਤੇਮਾਲ ਫੌਜੀਆਂ ਤੇ ਸਮਾਨ ਦੀ ਢੋਆ-ਢੁਆਈ ਲਈ ਕੀਤਾ ਜਾਂਦਾ ਹੈ। ਹਾਦਸੇ ਵਿਚ ਪਾਇਲਟ ਦੇ ਜਾਨ ਗੁਆਉਣ ਦਾ ਖਦਸ਼ਾ ਦੱਸਿਆ ਜਾ ਰਿਹਾ ਹੈ। ਭਾਰਤੀ ਹਵਾਈ ਫੌਜ ਨੇ ਕਿਹਾ ਕਿ ਮਾਮਲੇ ਵਿਚ ਵਿਸਥਾਰ ਨਾਲ ਜਾਣਕਾਰੀ ਦੀ ਉਡੀਕ ਹੈ।
ਹਾਦਸੇ ਦਾ ਕਾਰਨ ਫਿਲਹਾਲ ਅਣਜਾਣ ਹੈ। ਕਿਸੇ ਵੀ ਜਾਨੀ ਨੁਕਸਾਨ ਜਾਂ ਜ਼ਖਮੀ ਹੋਣ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਂ ਸਪੱਸ਼ਟ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ
ਭਾਰਤੀ ਹਵਾਈ ਸੈਨਾ (IAF) ਨੇ ਹਾਦਸੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਘਟਨਾ ਸਥਾਨ ‘ਤੇ ਸਥਿਤੀ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਨਵੇਂ ਤੱਥ ਸਾਹਮਣੇ ਆਉਣ ‘ਤੇ ਹੋਰ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਹਵਾਈ ਸੈਨਾ ਨੇ ਹਾਦਸੇ ਦੇ ਕਾਰਨ ਦਾ ਪਤਾ ਲਗਾਉਣ ਲਈ ਇੱਕ ਅਧਿਕਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









