ਦਿੱਲੀ ਵਿਚ PM ਮੋਦੀ ਦੀ ਰਿਹਾਇਸ਼ ‘ਤੇ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਬੀਤੀ ਸ਼ਾਮ 7 ਵਜੇ ਕੈਬਨਿਟ ਕਮੇਟੀ ਆਨ ਸਕਿਓਰਿਟੀ (CCS) ਦੀ ਬੈਠਕ ਹੋਈ। ਇਸ ਵਿਚ ਪੱਛਮੀ ਏਸ਼ੀਆ ਵਿਚ ਜਾਰੀ ਸੰਘਰਸ਼ ਕਾਰਨ ਭਾਰਤ ਵਿਚ ਮੌਜੂਦਾ ਹਾਲਤ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਅਮਿਤ ਸ਼ਾਹ, ਐੱਸ ਜੈਸ਼ੰਕਰ, ਨਿਰਮਲਾ ਸੀਤਾਰਮਨ, ਪੀਯੂਸ਼ ਗੋਇਲ, ਸ਼ਿਵਰਾਜ ਸਿੰਘ ਚੌਹਾਨ, ਜੇਪੀ ਨੱਢਾ, ਅਸ਼ਵਨੀ ਵੈਸ਼ਣਵ, ਮਨੋਹਰ ਲਾਲ ਖੱਟਰ, ਪ੍ਰਹਿਲਾਦ ਜੋਸ਼ੀ, ਕਿੰਜਰਾਪੂ ਰਾਮਮੋਹਨ ਨਾਇਡੂ ਤੇ ਹਰਦੀਪ ਸਿੰਘ ਪੁਰੀ ਸਣੇ ਕਈ ਕੇਂਦਰੀ ਮੰਤਰੀ ਮੌਜੂਦ ਰਹੇ।
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, PM ਦੇ ਮੁੱਖ ਸਕੱਤਰ ਪੀ. ਕੇ. ਮਿਸ਼ਰਾ ਤੇ ਸ਼ਕਤੀਕਾਂਤ ਦਾਸ ਤੇ ਕੈਬਨਿਟ ਸਕੱਤਰ ਟੀ. ਵੀ. ਸੋਮਨਾਥਨ ਵੀ ਮੀਟਿੰਗ ਵਿਚ ਸ਼ਾਮਲ ਹੋਏ। ਇਸ ਦੌਰਾਨ ਆਮ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਜਿਵੇਂ ਖਾਧ, LPG ਤੇ ਪੈਟਰੋਲ-ਡੀਜ਼ਲ ਦੀ ਉਪਲਬਧਤਾ ‘ਤੇ ਚਰਚਾ ਕੀਤੀ ਗਈ।

ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। LPG ਦੀਆਂ ਕੀਮਤਾਂ ਨੂੰ ਸਥਿਰ ਰੱਖਣ ਦਾ ਫੈਸਲਾ ਲਿਆ ਗਿਆ। PM ਮੋਦੀ ਨੇ ਜੰਗ ਦੌਰਾਨ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ‘ਤੇ ਜੰਗ ਦਾ ਅਸਰ ਨਹੀਂ ਪੈਣ ਦਿੱਤਾ ਜਾਵੇਗਾ। ਨਾਲ ਹੀ ਖਾਦ ਦੇ ਸਟਾਕ ਤੇ ਵੰਡ ‘ਤੇ ਨਜ਼ਰ ਰੱਖਣ ਨੂੰ ਵੀ ਕਿਹਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਜੰਗ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਰੇ ਸੂਬੇ ਟੀਮ ਇੰਡੀਆ ਦੀ ਤਰ੍ਹਾਂ ਮਿਲ ਕੇ ਕੰਮ ਕਰੇ ਤੇ ਆਪਣੀਆਂ ਤਿਆਰੀਆਂ ਮਜ਼ਬੂਤ ਰੱਖੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਅਰਥਵਿਵਸਥਾ, ਊਰਜਾ ਤੇ ਨਾਗਰਿਕਾਂ ਦੀ ਸੁਰੱਖਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









