SGPC ਦੀ ਅੰਤਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਚ ਆਯੋਜਿਤ ਕੀਤੀ ਜਾ ਰਹੀ ਹੈ। ਇਹ ਬੈਠਕ ਸਵੇਰੇ 11 ਵਜੇ ਸ਼ੁਰੂ ਹੋਵੇਗੀ ਤੇ ਇਸ ਦੀ ਅਗਵਾਈ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਵਿਚ ਕਈ ਮਹੱਤਵਪੂਰਨ ਏਜੰਡਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਬੇਅਦਬੀ ਖਿਲਾਫ ਬਣੇ ਕਾਨੂੰਨ ‘ਤੇ ਵੀ ਮੀਟਿੰਗ ਵਿਚ ਚਰਚਾ ਹੋਵੇਗੀ।
ਇਸ ਬੈਠਕ ਨੂੰ ਲੈ ਕੇ ਸਿੱਖ ਭਾਈਚਾਰੇ ਤੇ ਧਾਰਮਿਕ ਸੰਸਥਾਵਾਂ ਵਿਚ ਖਾਸ ਦਿਲਚਸਪੀ ਦੇਖੀ ਜਾ ਰਹੀ ਹੈ ਕਿਉਂਕਿ SGPC ਦੇ ਫੈਸਲੇ ਗੁਰਦੁਆਰਿਆਂ ਦੇ ਮੈਨੇਜਮੈਂਟ, ਧਾਰਮਿਕ ਪ੍ਰੋਗਰਾਮਾਂ ਤੇ ਸਿੱਖ ਸਮਾਜ ਨਾਲ ਜੁੜੀ ਮਹੱਤਵਪੂਰਨ ਮੁੱਦਿਆਂ ‘ਤੇ ਅਸਰ ਪਾਉਂਦੇ ਹਨ।
ਇਹ ਵੀ ਪੜ੍ਹੋ : US-ਈਰਾਨ ਵਿਚਾਲੇ ਅੱਜ ਹੋ ਸਕਦੀ ਹੈ ਦੂਜੇ ਦੌਰ ਦੀ ਗੱਲਬਾਤ, ਇਸਲਾਮਾਬਾਦ ਜਾਣਗੇ ਅਮਰੀਕੀ ਪ੍ਰਤੀਨਿਧੀ
ਅੰਮ੍ਰਿਤਸਰ ਸਥਿਤ SGPC ਮੁੱਖ ਦਫਤਰ ਵਿਚ ਹੋਣ ਵਾਲੀ ਇਹ ਬੈਠਕ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਨਾਲ ਆਉਣ ਵਾਲੇ ਸਮੇਂ ਵਿਚ ਕਈ ਵੱਡੇ ਫੈਸਲਿਆਂ ਦੀ ਦਿਸ਼ਾ ਤੈਅ ਹੋ ਸਕਦੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਅੱਜ ਦੀ ਬੈਠਕ ਵਿਚ ਕੀ ਫੈਸਲੇ ਲਏ ਜਾਂਦੇ ਹਨ ਤੇ ਇਨ੍ਹਾਂ ਦਾ ਪ੍ਰਭਾਵ ਸਿੱਖ ਭਾਈਚਾਰੇ ਤੇ ਗੁਰਦੁਆਰਾ ਮੈਨੇਜਮੈਂਟ ‘ਤੇ ਕਿਸ ਤਰ੍ਹਾਂ ਪੈਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:












