ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਦੇ ਤਹਿਤ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਵਿੱਚ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਘੱਟ ਗਿਣਤੀ ਬਿਨੈਕਾਰਾਂ ਲਈ ਵਾਧੂ ਖੁਲਾਸੇ ਲਾਜ਼ਮੀ ਕੀਤੇ ਗਏ ਹਨ। ਹੁਣ, ਇਨ੍ਹਾਂ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਹਿੰਦੂ, ਸਿੱਖ, ਜੈਨ, ਬੋਧੀ ਅਤੇ ਪਾਰਸੀਆਂ ਨੂੰ ਇਹ ਦੱਸਣਾ ਹੋਵੇਗਾ ਕਿ ਉਨ੍ਹਾਂ ਕੋਲ ਵੈਧ ਜਾਂ ਮਿਆਦ ਪੁੱਗ ਚੁੱਕੇ ਪਾਸਪੋਰਟ ਹਨ ਜਾਂ ਨਹੀਂ। ਜੇ ਪਾਸਪੋਰਟ ਹੈ ਤਾਂ ਉਸ ਦੀ ਪੂਰੀ ਜਾਣਕਾਰੀ ਦੇਣੀਪਏਗੀ ਅਤੇ ਭਾਰਤੀ ਨਾਗਰਿਕਤਾ ਲੈਣ ਦੇ 15 ਦਿਨਾਂ ਦੇ ਅੰਦਰ ਉਸ ਨੂੰ ਸਰੈਂਡਰ ਵੀ ਕਰਨਾ ਪਵੇਗਾ।
ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਨੂੰ CAA ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸੁਰੱਖਿਆ ਵਧਾਉਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਹਾਲ ਹੀ ਵਿੱਚ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਕੁਝ ਬਿਨੈਕਾਰਾਂ ਕੋਲ ਪੁਰਾਣੇ ਜਾਂ ਅਵੈਧ ਵਿਦੇਸ਼ੀ ਪਾਸਪੋਰਟ ਪਾਏ ਗਏ ਹਨ। ਭਾਰਤੀ ਕਾਨੂੰਨ ਦੇ ਤਹਿਤ ਦੋਹਰੀ ਨਾਗਰਿਕਤਾ ਅਤੇ ਦੋ ਪਾਸਪੋਰਟ ਰੱਖਣ ਦੀ ਇਜਾਜ਼ਤ ਨਹੀਂ ਹੈ। ਇਸ ਲਈ, ਸਰਕਾਰ ਹੁਣ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਭਾਰਤੀ ਨਾਗਰਿਕਤਾ ਲੈਣ ਤੋਂ ਬਾਅਦ ਕੋਈ ਵੀ ਕਿਸੇ ਹੋਰ ਦੇਸ਼ ਦੀ ਪਛਾਣ ਜਾਂ ਦਸਤਾਵੇਜ਼ਾਂ ਦੀ ਵਰਤੋਂ ਨਾ ਕਰ ਸਕੇ।

ਨਵੇਂ ਨਿਯਮਾਂ ਦੇ ਅਨੁਸਾਰ, ਹਰੇਕ ਬਿਨੈਕਾਰ ਨੂੰ ਇੱਕ ਹਲਫ਼ਨਾਮੇ ਰਾਹੀਂ ਐਲਾਨ ਕਰਨਾ ਪਵੇਗਾ ਕਿ ਉਨ੍ਹਾਂ ਕੋਲ ਪਾਕਿਸਤਾਨ, ਬੰਗਲਾਦੇਸ਼ ਜਾਂ ਅਫਗਾਨਿਸਤਾਨ ਦੀਆਂ ਸਰਕਾਰਾਂ ਵੱਲੋਂ ਜਾਰੀ ਕੀਤਾ ਗਿਆ ਵੈਧ ਜਾਂ ਮਿਆਦ ਪੁੱਗ ਚੁੱਕਾ ਪਾਸਪੋਰਟ ਨਹੀਂ ਹੈ। ਜੇਕਰ ਉਨ੍ਹਾਂ ਕੋਲ ਅਜਿਹਾ ਦਸਤਾਵੇਜ਼ ਹੈ, ਤਾਂ ਉਨ੍ਹਾਂ ਨੂੰ ਪਾਸਪੋਰਟ ਨੰਬਰ, ਜਾਰੀ ਕਰਨ ਦਾ ਸਥਾਨ, ਜਾਰੀ ਕਰਨ ਦੀ ਮਿਤੀ ਅਤੇ ਮਿਆਦ ਪੁੱਗਣ ਦੀ ਮਿਤੀ ਸਮੇਤ ਪੂਰੀ ਜਾਣਕਾਰੀ ਦੇਣੀ ਹੋਵੇਗੀ। ਨਾਗਰਿਕਤਾ ਦਿੱਤੇ ਜਾਣ ਤੋਂ ਬਾਅਦ, ਪਾਸਪੋਰਟ ਨੂੰ 15 ਦਿਨਾਂ ਦੇ ਅੰਦਰ ਸਬੰਧਤ ਦੇਸ਼ ਦੇ ਦੂਤਾਵਾਸ ਜਾਂ ਉਚਿਤ ਅਥਾਰਟੀ ਨੂੰ ਜਮ੍ਹਾ ਕਰਨਾ ਲਾਜ਼ਮੀ ਹੈ।
2019 ਵਿੱਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦਾ ਉਦੇਸ਼ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿੱਚ ਧਾਰਮਿਕ ਅਤਿਆਚਾਰਾਂ ਤੋਂ ਭੱਜ ਕੇ ਆਏ ਛੇ ਘੱਟ ਗਿਣਤੀ ਭਾਈਚਾਰਿਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਸਹੂਲਤ ਦੇਣਾ ਸੀ। ਇਨ੍ਹਾਂ ਵਿੱਚ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਸ਼ਾਮਲ ਹਨ। ਕੇਂਦਰ ਸਰਕਾਰ ਨੇ 2024 ਵਿੱਚ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਨਿਯਮਾਂ ਨੂੰ ਸੂਚਿਤ ਕੀਤਾ ਸੀ, ਅਤੇ ਹੁਣ ਉਨ੍ਹਾਂ ਨਿਯਮਾਂ ਵਿੱਚ ਸੋਧ ਕਰਕੇ ਇਹ ਨਵੀਂ ਸ਼ਰਤ ਜੋੜ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਇਕਤਰਫਾ ਪਿਆਰ ਪਿੱਛੇ ਹੋਇਆ ਗਾਇਕਾ ਇੰਦਰ ਕੌਰ ਦਾ ਕਤਲ! ਕੈਨੇਡਾ ਨਾਲ ਜੁੜਿਆ ਲਿੰਕ
ਇਸ ਨਵੇਂ ਨਿਯਮ ਤੋਂ ਬਾਅਦ, CAA ਅਧੀਨ ਬਿਨੈਕਾਰਾਂ ਲਈ ਜਾਂਚ ਪ੍ਰਕਿਰਿਆ ਹੋਰ ਲੰਬੀ ਅਤੇ ਸਖ਼ਤ ਹੋ ਸਕਦੀ ਹੈ। ਬਿਨੈਕਾਰਾਂ ਨੂੰ ਹੁਣ ਆਪਣੇ ਪਿਛਲੇ ਦਸਤਾਵੇਜ਼ਾਂ ਦਾ ਪੂਰਾ ਰਿਕਾਰਡ ਪ੍ਰਦਾਨ ਕਰਨ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ, ਜੇਕਰ ਉਹ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਵਿਦੇਸ਼ੀ ਪਾਸਪੋਰਟ ਬਰਕਰਾਰ ਰੱਖਦੇ ਹਨ ਤਾਂ ਕਾਨੂੰਨੀ ਕਾਰਵਾਈ ਸੰਭਵ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










