ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਫਿਰੌਤੀ ਤੇ ਫਾਇਰਿੰਗ ਦੀਆਂ ਕਈ ਵਾਰਦਾਤਾਂ ਵਿਚ ਸ਼ਾਮਲ ਇੱਕ ਸੰਗਠਿਤ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਵਿਚ ਇਸ ਸਫਲਤਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਗੈਂਗ ਵਿਦੇਸ਼ ਵਿਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੇਵ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਹਰਪ੍ਰਸਦੀਪ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਤਿੰਨੇ ਬਦਨਾਮ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਵਿਦੇਸ਼ਾਂ ਵਿੱਚ ਸਥਿਤ ਦੋ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਇਹ ਗਿਰੋਹ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਤੋਂ ਪੈਸੇ ਵਸੂਲਣ ਲਈ ਸੰਗਠਿਤ ਤਰੀਕੇ ਨਾਲ ਕੰਮ ਕਰਦਾ ਸੀ।

ਪੁਲਿਸ ਮੁਤਾਬਕ ਦੋਸ਼ੀ ਪਹਿਲਾਂ ਕਾਰੋਬਾਰੀਆਂ ਅਤੇ ਹੋਰਾਂ ਨੂੰ ਫ਼ੋਨ ਕਰਦੇ ਸਨ ਅਤੇ ਪੈਸੇ ਦੀ ਮੰਗ ਕਰਦੇ ਸਨ। ਜਦੋਂ ਕੋਈ ਪੈਸੇ ਦੇਣ ਤੋਂ ਇਨਕਾਰ ਕਰਦਾ ਸੀ ਤਾਂ ਸ਼ੂਟਰ ਉਨ੍ਹਾਂ ਦੇ ਘਰਾਂ ਜਾਂ ਵਪਾਰਕ ਅਦਾਰਿਆਂ ਦੇ ਬਾਹਰ ਫਾਇਰਿੰਗ ਕਰਦੇ ਸਨ, ਜਿਸ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਸੀ। ਇਸ ਤੋਂ ਬਾਅਦ ਉਹ ਦੁਬਾਰਾ ਧਮਕੀਆਂ ਦਿੰਦੇ ਸਨ ਅਤੇ ਫਿਰੌਤੀ ਮੰਗਦੇ ਸਨ। ਇਸ ਤਰ੍ਹਾਂ ਗਿਰੋਹ ਲੋਕਾਂ ਵਿੱਚ ਡਰ ਫੈਲਾਉਂਦਾ ਸੀ ਅਤੇ ਪੈਸੇ ਵਸੂਲਦਾ ਸੀ।
ਪੁਲਿਸ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦਿਹਾਤੀ ਖੇਤਰਾਂ ਵਿੱਚ ਲਗਭਗ ਛੇ ਅਪਰਾਧ ਕੀਤੇ ਹਨ, ਜਿਨ੍ਹਾਂ ਵਿੱਚ ਇੱਕ ਪੈਟਰੋਲ ਪੰਪ ਡਕੈਤੀ ਵੀ ਸ਼ਾਮਲ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਗਿਰੋਹ ਲੰਬੇ ਸਮੇਂ ਤੋਂ ਸਰਗਰਮ ਹੈ ਅਤੇ ਸੰਗਠਿਤ ਤਰੀਕੇ ਨਾਲ ਅਪਰਾਧ ਕਰ ਰਿਹਾ ਹੈ।
ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਮੁਲਜ਼ਮ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ। ਇਸ ਹਥਿਆਰ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਿਹੜੀਆਂ ਵਾਰਦਾਤਾਂ ਲਈ ਵਰਤਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ ਡਿਪੋਰਟ, ਸਰਕਾਰ ਨੇ ਨਿਯਮਾਂ ‘ਚ ਕੀਤੇ ਵੱਡੇ ਬਦਲਾਅ
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਬਾਕੀ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਗਿਰੋਹ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









