ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੁਲਿਸ ਥਾਣਾ ਭਿੰਡੀ ਸੈਦਾ ਵਿਖੇ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ, ਜਿਸ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦੀ ਪਛਾਣ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਤੇ ਅਜੇਦੀਪ ਸਿੰਘ ਵਜੋਂ ਹੋਈ ਹੈ।
ਇਸ ਦੀ ਜਾਣਕਾਰੀ ਦਿੰਦਿਆਂ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ISI ਦਾ ਸਮਰਥਨ ਪ੍ਰਾਪਤ ਸੀ। ਦੋਸ਼ੀ ਵਿਦੇਸ਼ ਤੋਂ ਕੰਮ ਕਰ ਰਹੇ ਇੱਕ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਨਿਰਦੇਸ਼ਿਤ ਕਰ ਰਿਹਾ ਸੀ।
ਬੀਤੀ 29-30 ਮਾਰਚ ਦੀ ਰਾਤ ਨੂੰ ਦੋਸ਼ੀਆਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ, ਇਲਾਕੇ ਦ ਰੇਕੀ ਕੀਤੀ ਤੇ ਫਿਰ ਥਾਣਾ ਭਿੰਡੀ ਸੈਦਾ ‘ਤੇ ਹਮਲਾ ਕੀਤਾ ਸੀ। ਮਾਡਿਊਲ ਨੂੰ ਕੱਟੜਪੰਥੀ ਬਣਾਇਆ ਗਿਆ ਸੀ ਅਤੇ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ, ਹਮਲੇ ਨੂੰ ਅੰਜਾਮ ਦੇਣ ਦੇ ਬਦਲੇ ਵੱਡੀ ਧਨ ਰਾਸ਼ੀ ਦ ਵੀ ਲਾਲਚ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ‘ਕਤਲ ਕਰਨ ਦਾ ਪਛਤਾਵਾ, ਗਲਤੀ ਹੋ ਗਈ…’, ਕਮਲ ਕੌਰ ਭਾਬੀ ਕਤਲਕਾਂਡ ‘ਚ ਮਹਿਰੋਂ ਦਾ ਕਬੂਲਨਾਮਾ
ਵਿਸਫੋਟਕ ਪਦਾਰਥ ਐਕਟ, UAPA, BNS ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










