ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿਚ ਪੰਜਾਬ ਵਿਚ ਪੇਪਰ ਲੀਕ ਮਾਮਲਿਆਂ ਦਾ ਮੁੱਦਾ ਚੁੱਕਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸੂਬੇ ਵਿਚ ਪਿਛਲੇ ਚਾਰ ਸਾਲਾਂ ਦੌਰਾਨ ਸਾਹਮਣੇ ਆਏ 6 ਮੁੱਖ ਪ੍ਰੀਖਿਆ ਘਪਲਿਆਂ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿਚ ਲਗਭਗ 5 ਲੱਖ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਨਿਰਪੱਖ ਜਾਂਚ ਜ਼ਰੂਰੀ ਹੈ।
ਸੰਸਦ ਵਿਚ ਆਪਣੀ ਗੱਲ ਰੱਖਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਭਰਤੀ ਪ੍ਰੀਖਿਆਵਾਂ ਤੇ ਹੋਰ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਲਗਾਤਾਰ ਵਧੀਆਂ ਹਨ। ਉਨ੍ਹਾਂ ਕਿਹਾ ਕਿ ਪੇਪਰ ਲੀਕ ਤੇ ਪ੍ਰੀਖਿਆ ਘਪਲੇ ਹੁਣ ਆਮ ਗੱਲ ਬਣ ਚੁੱਕੇ ਹਨ ਜਿਸ ਨਾਲ ਨੌਜਵਾਨਾਂ ਦਾ ਭਰਤੀ ਪ੍ਰਕਿਰਿਆਵਾਂ ‘ਤੇ ਵਿਸ਼ਵਾਸ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਭਰਤੀ ਪ੍ਰੀਖਿਆਵਾਂ ਵਿਚ ਵਾਰ-ਵਾਰ ਸਾਹਮਣੇ ਆਏ ਵਿਵਾਦਾਂ ਵਿਚ ਸੂਬਾ ਸਰਕਾਰ ਦੀ ਨਿਰਪੱਖ ਭਰਤੀ ਕਰਾਉਣ ਦੀ ਸਮਰੱਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਸਾਂਸਦ ਬਾਦਲ ਨੇ ਕਿਹਾ ਕਿ ਕਈ ਮਾਮਲਿਆਂ ਵਿਚ ਵਿਵਾਦ ਅਦਾਲਤਾਂ ਤੱਕ ਪਹੁੰਚੇ ਹਨ ਤੇ ਕੁਝ ਪ੍ਰੀਖਿਆਵਾਂ ਦੀ ਪ੍ਰਕਿਰਿਆ ‘ਤੇ ਅਦਾਲਤਾਂ ਵੱਲੋਂ ਰੋਕ ਵੀ ਲਗਾਈ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਬਜਾਏ ਮਾਮਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਪਿਛਲੇ 4 ਸਾਲਾਂ ਦੌਰਾਨ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ, TET ਪ੍ਰੀਖਿਆ, PSEB ਦੀ 12ਵੀਂ ਦੀ ਅੰਗਰੇਜ਼ੀ ਦੀ ਪ੍ਰੀਖਿਆ, ਖੇਤੀ ਵਿਕਾਸ ਅਧਿਕਾਰੀ ਪ੍ਰੀਖਿਆ, ਫਾਰਮੇਸੀ ਅਧਿਕਾਰੀ ਭਰਤੀ ਪ੍ਰੀਖਿਆ ਸਣੇ ਕਈ ਮਾਮਲਿਆਂ ਵਿਚ ਗੰਭੀਰ ਸਵਾਲ ਉਠੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋਏ ਹਨ ਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








